ਗੁਆਚੇ ਹੋਏ 120 ਮੋਬਾਈਲ ਪੁਲਸ ਨੇ ਲੱਭ ਕੇ ਵਾਰਿਸਾਂ ਨੂੰ ਸੌਂਪੇ

Thursday, Apr 16, 2026 - 01:28 PM (IST)

ਗੁਆਚੇ ਹੋਏ 120 ਮੋਬਾਈਲ ਪੁਲਸ ਨੇ ਲੱਭ ਕੇ ਵਾਰਿਸਾਂ ਨੂੰ ਸੌਂਪੇ

ਤਰਨਤਾਰਨ (ਰਮਨ)- ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਦੇ ਗੁੰਮ ਹੋਏ ਵੱਖ-ਵੱਖ ਕੰਪਨੀਆਂ ਦੇ 120 ਤੋਂ ਵੱਧ ਮੋਬਾਈਲ ਫੋਨਾਂ ਨੂੰ ਟਰੇਸ ਕਰਦੇ ਹੋਏ ਤਰਨਤਾਰਨ ਪੁਲਸ ਵੱਲੋਂ ਉਨ੍ਹਾਂ ਦੇ ਮਾਲਕਾਂ ਹਵਾਲੇ ਕੀਤਾ ਗਿਆ, ਜਿਸ ਦੇ ਸਬੰਧ ’ਚ ਸਬੰਧਤ ਮੋਬਾਈਲ ਮਾਲਕਾਂ ਵੱਲੋਂ ਪੁਲਸ ਦਾ ਧੰਨਵਾਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ’ਚ ਰਹਿਣ ਵਾਲੇ ਲੋਕਾਂ ਦੇ ਬੀਤੇ ਕੁਝ ਮਹੀਨਿਆਂ ’ਚ ਡਿੱਗੇ ਹੋਏ 120 ਤੋਂ ਵੱਧ ਵੱਖ-ਵੱਖ ਕੰਪਨੀਆਂ ਦੇ ਮੋਬਾਈਲ, ਜਿਨ੍ਹਾਂ ’ਚ ਕਾਫੀ ਜ਼ਿਆਦਾ ਕੀਮਤੀ ਮੋਬਾਈਲ ਵੀ ਮੌਜੂਦ ਹਨ, ਨੂੰ ਉਨ੍ਹਾਂ ਦੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਟੈਕਨੀਕਲ ਸੈੱਲ ਦੇ ਇੰਚਾਰਜ ਏ.ਐੱਸ.ਆਈ ਰਣਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੋਬਾਈਲਾਂ ਨੂੰ ਲੱਭਣ ਵਿਚ ਕਾਫੀ ਜ਼ਿਆਦਾ ਮਿਹਨਤ ਵੀ ਕਰਨੀ ਪਈ। ਉਨ੍ਹਾਂ ਕਿਹਾ ਕਿ ਟੈਕਨੀਕਲ ਸੈਲ ਦੀ ਟੀਮ ਵੱਲੋਂ ਜਿੱਥੇ ਬੀਤੇ ਸਮੇਂ ਵਿਚ 120 ਤੋਂ ਵੱਧ ਜਾਗਰੂਕਤਾ ਸੈਮੀਨਾਰ ਸਕੂਲਾਂ ਅਤੇ ਜਨਤਕ ਥਾਵਾਂ ਉਪਰ ਲਗਾਏ ਜਾ ਚੁੱਕੇ ਹਨ, ਉਥੇ ਹੀ ਮੋਬਾਈਲ ਫੋਨ ਗੁੰਮ ਹੋਣ ਦੀ ਸੂਰਤ ਵਿਚ ਪੁਲਸ ਸਾਂਝ ਕੇਂਦਰ ਵਿਖੇ ਤੁਰੰਤ ਸੂਚਨਾ ਦੇਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ

ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ’ਚ ਜ਼ਿਆਦਾਤਰ ਫੋਨ ਕਾਫੀ ਕੀਮਤੀ ਹਨ, ਜਿਨ੍ਹਾਂ ਨੂੰ ਵਾਰਿਸਾਂ ਦੇ ਹਵਾਲੇ ਕਰਨ ਦੌਰਾਨ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸ ਮੌਕੇ ਟੈਕਨੀਕਲ ਸਾਲ ਦੇ ਇੰਚਾਰਜ ਏ. ਐੱਸ. ਆਈ. ਰਣਬੀਰ ਸਿੰਘ, ਪੀ.ਆਰ.ਓ ਜਗਦੀਪ ਸਿੰਘ ਤੋਂ ਇਲਾਵਾ ਹੋਰ ਪੁਲਸ ਕਰਮਚਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News