ਸੁਲਤਾਨਪੁਰ ਗੁ. ਸਾਹਿਬ ’ਤੇ ਗੋਲੀਬਾਰੀ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ 1 ਫ਼ਰਵਰੀ ਨੂੰ ਸੱਦਿਆ ਵਿਸ਼ੇਸ਼ ਜਨਰਲ ਇਜਲਾਸ

Thursday, Jan 25, 2024 - 12:54 PM (IST)

ਅੰਮ੍ਰਿਤਸਰ (ਦੀਪਕ) - ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਿਆਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਇਸ ਸਬੰਧੀ ਫੈਸਲਾ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਕੈਂਸਰ ਵਿਰੁੱਧ ਜੰਗ ਜਿੱਤ ਸਿੱਧਾ ਮੁੰਬਈ ਪਹੁੰਚਿਆ 9 ਸਾਲਾ ਜਗਨਬੀਰ, ਸਲਮਾਨ ਖ਼ਾਨ ਨਾਲ ਕੀਤੀ ਮੁਲਾਕਾਤ

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀਬਾਰੀ ਕਰ ਕੇ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਮਾਮਲੇ ’ਤੇ ਚੁੱਪੀ ਸਵਾਲ ਪੈਦਾ ਕਰਦੀ ਹੈ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਕਰਵਾਈ ਗਈ ਜਾਂਚ ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਪੁਲਸ ਨੇ ਬਿਨਾਂ ਲੋੜ ਤੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ।

ਇਹ ਖ਼ਬਰ ਵੀ ਪੜ੍ਹੋ : ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭੀੜ ’ਚ ਘਿਰੇ ਅਮਿਤਾਭ ਬੱਚਨ ਨੂੰ ਮਿਲਣ ਪਹੁੰਚੇ PM ਮੋਦੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾਂ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਆਦਿ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News