ਵੱਖ-ਵੱਖ ਥਾਣਿਆਂ ਦੀ ਪੁਲਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਬਰਾਮਦ, 2 ਗ੍ਰਿਫ਼ਤਾਰ
Monday, Jan 13, 2025 - 12:38 PM (IST)
ਬਟਾਲਾ(ਸਾਹਿਲ)- ਵੱਖ-ਵੱਖ ਥਾਣਿਆਂ ਦੀ ਪੁਲਸ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਕੋਲੋਂ ਮਿਲੀ ਜਾਣਕਾਰੀ ਦੇ ਮਬੁਤਾਬਕ ਥਾਣਾ ਕਾਦੀਆਂ ਦੇ ਏ.ਐੱਸ.ਆਈ ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਕੋਟਲਾ ਮੂਸਾ ਤੋਂ ਮਨਪ੍ਰੀਤ ਸਿੰਘ ਉਰਫ ਬਿੱਲਾ ਵਾਸੀ ਕੋਟਲਾ ਮੂਸਾ ਨੂੰ ਬਿਨਾਂ ਲੇਬਲ ਦੇ ਚਿੱਟੇ ਰੰਗ ਦੀਆਂ 350 ਨਸ਼ੀਲੀਆਂ ਗੋਲੀਆਂ ਸਮੇਤ ਅਤੇ ਥਾਣਾ ਸਿਵਲ ਲਾਈਨ ਦੇ ਐੱਸ.ਆਈ ਦਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਵੀ ਮੁਹੰਮਦ ਵਾਸੀ ਹਰਚੋਵਾਲ ਹਾਲ ਵਾਸੀ ਸਾਹਮਣੇ ਡੇਰਾ ਬਾਬਾ ਦਰਸ਼ਨ ਦਾਸ ਬਟਾਲਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗੁੱਜਰਾਂ ਦੇ ਡੇਰੇ ਵਾਲੇ ਮੋੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਉਕਤ ਦੋਵਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਵੱਖ-ਵੱਖ ਥਾਣਿਆਂ ਕੇਸ ਦਰਜ ਕਰ ਦਿੱਤੇ ਗਏ ਹਨ।