ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੁਲਸ ਵੱਲੋਂ ਨਰੋਟ ਜੈਮਲ ਸਿੰਘ ਇਲਾਕੇ ''ਚ ਲਾਏ ਗਏ ਸ਼ਿਕਾਇਤ ਬਾਕਸ
Monday, Mar 31, 2025 - 05:58 PM (IST)

ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਹੱਦੀ ਖੇਤਰ ਪੁਲਸ ਸਟੇਸ਼ਨ ਨਰੋਟ ਜੈਮਲ ਸਿੰਘ ਦੇ ਇਲਾਕੇ ਅੰਦਰ ਸ਼ਿਕਾਇਤ ਬਾਕਸ ਲਗਾਏ ਗਏ ਹਨ। ਸਰਹੱਦੀ ਖੇਤਰ ਅੰਦਰ ਤਿੰਨ ਸ਼ਿਕਾਇਤ ਬਾਕਸ ਲਾਏ ਗਏ ਹਨ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਮੌਕੇ ਪੁਲਸ ਅਧਿਕਾਰੀ ਅੰਗਰੇਜ ਸਿੰਘ ਨੇ ਦੱਸਿਆ ਪੰਜਾਬ ਅੰਦਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਕਸ ਲਾਏ ਗਏ ਹਨ। ਉਹਨਾਂ ਕਿਹਾ ਕਿ ਇਲਾਕੇ ਅੰਦਰ ਜੋ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ ਉਸਦਾ ਨਾਮ ਪਤਾ ਲਿਖ ਕੇ ਇਸ ਬਕਸੇ ਵਿੱਚ ਪਾਇਆ ਜਾ ਸਕਦਾ ਹੈ। ਸ਼ਿਕਾਇਤਕਰਤਾ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਵਿਅਕਤੀ ਵਿਰੁੱਧ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8