ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ 2 ਸਮੱਗਲਰ ਪੁਲਸ ਅੜਿੱਕੇ, 3 ਕਿਲੋ ਹੈਰੋਇਨ ਅਤੇ ਪਿਸਤੌਲ ਬਰਾਮਦ

Saturday, Apr 27, 2024 - 10:40 AM (IST)

ਅੰਮ੍ਰਿਤਸਰ (ਜ.ਬ.)-ਥਾਣਾ ਲੋਪੋਕੇ ਦੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਮੋਟਰਸਾਈਕਲ ਸਵਾਰ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧਨੋਏ ਖੁਰਦ ਅਤੇ ਸਰਬਜੀਤ ਸਿੰਘ ਪੁੱਤਰ ਜਹਾਂਗੀਰ ਸਿੰਘ ਵਾਸੀ ਸਹੂਰਾ ਕੋਲੋਂ 3 ਕਿਲੋ ਹੈਰੋਇਨ, ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜੋ ਹੈਰੋਇਨ ਦੀ ਇਸ ਖ਼ੇਪ ਨੂੰ ਕਿਸੇ ਗਾਹਕ ਨੂੰ ਸਪਲਾਈ ਕਰਨ ਲਈ ਜਾ ਰਹੇ ਸਨ। ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਦੋਨੋਂ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਥਾਣਾ ਜੰਡਿਆਲਾ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਜਗਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਗੁੰਨੋਵਾਲ ਕੋਲੋ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News