ਪੁਲਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਚਲਾਇਆ ਸਰਚ ਅਭਿਆਨ

06/17/2024 11:38:12 AM

ਬਟਾਲਾ (ਬੇਰੀ, ਬਲਜੀਤ, ਖੋਖਰ) : ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਐੱਸ. ਐੱਚ. ਓ. ਪ੍ਰਭਜੋਤ ਸਿੰਘ ਦੀ ਅਗਵਾਈ ’ਚ ਗਾਂਧੀ ਕੈਂਪ ਬਟਾਲਾ ਵਿਚ ਨਸ਼ਾ ਸਮੱਗਲਰਾਂ ਵਿਰੁੱਧ ਸਰਚ ਅਭਿਆਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪ੍ਰਭਜੋਤ ਸਿੰਘਰ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਅਤੇ ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ਾ ਸਮੱਗਲਰਾਂ ’ਤੇ ਸਕਿੰਜਾ ਕੱਸਣ ਲਈ ਅੱਜ ਗਾਂਧੀ ਕੈਂਪ ਬਟਾਲਾ ’ਚ ਸਰਚ ਅਭਿਆਨ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ 'ਚ ਗਰਮੀ ਦੇ ਮੱਦੇਨਜ਼ਰ ਇਹ ਚਾਰ ਦਿਨ ਸੁਨਿਆਰਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News