ਪੁਲਸ ਨੇ ਨਸ਼ਾ ਸਮੱਗਲਰਾਂ ਤੇ ਦੇਸ਼ ਵਿਰੋਧੀ ਅਨਸਰਾਂ ਨੂੰ ਫੜਨ ਲਈ ਸਰਹੱਦੀ ਪਿੰਡਾਂ ''ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

Monday, Sep 16, 2024 - 02:35 PM (IST)

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਬੀਤੀ ਸ਼ਾਮ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਂਦੇ ਪਿੰਡਾਂ ਅਤੇ ਰਾਵੀ ਦਰਿਆ ਦੇ ਕੰਢਿਆਂ ’ਤੇ ਸਥਾਪਿਤ ਗੁੱਜਰਾਂ ਦੇ ਡੇਰਿਆਂ ’ਤੇ ਸਮਾਜ ਵਿਰੋਧੀ ਅਤੇ ਦੇਸ ਵਿਰੋਧੀ ਅਨਸਰਾਂ ਨੂੰ ਫੜਨ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ’ਤੇ ਅਤੇ ਹੋਰ ਥਾਵਾਂ ’ਤੇ ਸਮੇਂ-ਸਮੇਂ ’ਤੇ ਸ਼ੱਕੀ ਵਿਅਕਤੀਆਂ ਦੇ ਆਉਣ ਦੇ ਰੌਲੇ-ਰੱਪੇ ਨੂੰ ਦੇਖਦੇ ਜ਼ਿਲ੍ਹਾ ਪੁਲਸ ਕਪਤਾਨ ਦਯਾਮਾ ਹਰੀਸ਼ ਕੁਮਾਰ ਦੀਆਂ ਹਦਾਇਤਾਂ ’ਤੇ ਪੁਲਸ ਨੇ ਸਰਹੱਦੀ ਇਲਾਕਿਆਂ ਅਤੇ ਖਾਸ ਤੌਰ 'ਤੇ ਗੁੱਜਰਾਂ ਦੇ ਡੇਰਿਆਂ ਵਿਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਵਿੱਚ ਮਹਿਲਾ ਪੁਲਸ ਮੁਲਾਜ਼ਮਾਂ ਸਮੇਤ ਹੋਰ ਵਿੰਗ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਕਾਬੂ ਕਰਨ ਲਈ ਅਤੇ ਸਰਹੱਦ ’ਤੇ ਸਥਿਤ ਪਿੰਡਾਂ ਦੇ ਲੋਕਾਂ ਦਾ ਮਨੋਬਲ ਉੱਚਾ ਚੁੱਕਣ ਲਈ ਇੱਥੇ ਅਜਿਹੀਆਂ ਸਾਰੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਪੁਲਸ ਅਤੇ ਲੋਕਾਂ ਦੇ ਮਨੋਬਲ ਨੂੰ ਸੁਧਾਰਨ ਲਈ ਉਨ੍ਹਾਂ ਦੇ ਵਿਚਕਾਰ ਚੰਗੇ ਸਬੰਧ ਬਣਾਉਣ ਲਈ ਵੀ ਮੁਹਿੰਮ ਚਲਾਈ ਜਾਂਦੀ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਉਨ੍ਹਾਂ ਕਿਹਾ ਕਿ ਸਰਚ ਅਭਿਆਨ ਕਿਸੇ ਵਿਸ਼ੇਸ਼ ਭਾਈਚਾਰੇ ਵਿਰੁੱਧ ਨਹੀਂ, ਸਗੋਂ ਰਾਵੀ ਦਰਿਆ ਦੇ ਕੰਢੇ ਸਥਿਤ ਸਾਰੇ ਡੇਰਿਆਂ ’ਤੇ ਚਲਾਇਆ ਗਿਆ ਹੈ। ਸਰਚ ਅਭਿਆਨ ਵਿੱਚ ਲੱਗੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਆਦੇਸ਼ ਦਿੱਤੇ ਗਏ ਕਿ ਸਰਚ ਅਭਿਆਨ ਚਲਾਉਂਦੇ ਸਮੇਂ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ ਅਤੇ ਲੋਕਾਂ ਨਾਲ ਸੁਖਾਵੀਂ ਭਾਸ਼ਾ ਵਿੱਚ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ ਪਰ ਸਰਚ ਮੁਹਿੰਮ ਬਹੁਤ ਬਾਰੀਕੀ ਨਾਲ ਅਤੇ ਬਿਨਾਂ ਕਿਸੇ ਭੇਦਭਾਵ ਦੇ ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ। ਜੇਕਰ ਸਰਹੱਦ ’ਤੇ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਜਾਂ ਡਰੋਨ ਗਤੀਵਿਧੀ ਦਿਖਾਈ ਦਿੰਦੀ ਹੈ ਤਾਂ ਪੁਲਸ ਜਾਂ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News