ਥਾਣਾ ਲੋਪੋਕੇ ਦੀ ਪੁਲਸ ਨੇ ਇੱਕ ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

Thursday, Oct 13, 2022 - 02:24 PM (IST)

ਥਾਣਾ ਲੋਪੋਕੇ ਦੀ ਪੁਲਸ ਨੇ ਇੱਕ ਕਿੱਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਲੋਪੋਕੇ (ਸਤਨਾਮ ਸਿੰਘ) - ਅੰਮ੍ਰਿਤਸਰ ਦਿਹਾਤੀ ਪੁਲਸ ਥਾਣਾ ਲੋਪੋਕੇ ਨੇ ਨਾਕੇਬੰਦੀ ਦੌਰਾਨ ਇੱਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਮਨਤੇਜ ਸਿੰਘ ਲੋਪੋਕੇ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਐੱਸ.ਆਈ ਨਰਪਿੰਦਰ ਸਿੰਘ ਅਤੇ ਪੁਲਸ ਪਾਰਟੀ ਨੇ ਪੁਲ ਡਰੇਨ ਪਿੰਡ ਬੋਪਾਰਾਏ ਬਾਜ ਸਿੰਘ ਲਾਗੇ ਨਾਕੇਬੰਦੀ ਕੀਤੀ ਹੋਈ ਸੀ। 

ਪੜ੍ਹੋ ਇਹ ਵੀ ਖ਼ਬਰ : ਭੈਣ ਦਾ ਵਿਆਹ ਕਰ 7 ਅਕਤੂਬਰ ਨੂੰ ਡਿਊਟੀ 'ਤੇ ਪਰਤੇ ਫ਼ੌਜੀ ਜਵਾਨ ਦੀ ਮੌਤ, ਇਸੇ ਮਹੀਨੇ ਹੋਣਾ ਸੀ ਸੇਵਾ ਮੁਕਤ

ਨਾਕੇਬੰਦੀ ਦੌਰਾਨ ਪੁਲਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਆਉਂਦੇ ਹੋਏ ਰੋਕ ਲਿਆ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਸ ਨੇ ਹੈਰਇਨ ਨੂੰ ਕਬਜ਼ੇ ’ਚ ਲੈ ਕੇ ਵਿਅਕਤੀ ਨੂੰ ਕਾਬੂ ਕਰ ਲਿਆ।
 


author

rajwinder kaur

Content Editor

Related News