ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪੁਲਸ ਅਧਿਕਾਰੀਆਂ ਨੇ ਨਾਕਾਬੰਦੀ ਕਰ ਵਾਹਨਾਂ ਦੀ ਕੀਤੀ ਚੈਕਿੰਗ

08/13/2023 6:39:49 PM

ਗੁਰਦਾਸਪੁਰ (ਵਿਨੋਦ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਜਿਥੇ ਜ਼ਿਲ੍ਹਾ ਪੁਲਸ ਗੁਰਦਾਸਪੁਰ ਪੂਰੀ ਤਰ੍ਹਾਂ ਚੌਂਕਸ ਹੋ ਗਈ ਹੈ, ਉੱਥੇ ਪੁਲਸ ਨਾਕਿਆਂ ’ਤੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਪੁਲਸ ਮੁਖੀ ਹਰੀਸ ਦਾਯਮਾ ਦੇ ਨਿਰਦੇਸ਼ਾਂ ’ਤੇ ਪੁਲਸ ਸਟੇਸ਼ਨਾਂ ਦੇ ਇੰਚਾਰਜ਼ਾਂ ਦੀ ਅਗਵਾਈ ’ਚ ਪੈਂਦੇ ਨਾਕਿਆਂ ’ਤੇ ਪੁਲਸ ਕਰਮਚਾਰੀਆਂ ਵੱਲੋਂ ਦਿਨ ਰਾਤ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪਤੀ ਦੀਆਂ ਮੰਗਾਂ ਤੋਂ ਪ੍ਰੇਸ਼ਾਨ ਰਹਿੰਦੀ ਸੀ ਔਰਤ, ਜ਼ਹਿਰੀਲੀ ਦਵਾਈ ਖਾ ਕੇ ਕੀਤੀ ਜੀਵਨਲੀਲਾ ਸਮਾਪਤ

ਬੀਤੀ ਰਾਤ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪੈਂਦੇ ਬੱਬਰੀ ਬਾਈਪਾਸ ਚੌਂਕ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਸਹਾਇਕ ਸਬ ਇੰਸਪੈਕਟਰ ਸਤਵਿੰਦਰ ਮਸੀਹ ਭੱਟੀ ਦੀ ਅਗਵਾਈ ’ਚ ਪੁਲਸ ਅਧਿਕਾਰੀਆਂ ਵੱਲੋਂ ਵਾਹਨਾਂ ਦੀ ਚੈਕਿੰਗ ਕਰਦੇ ਪਾਇਆ ਗਿਆ, ਜਿਨ੍ਹਾਂ ਵੱਲੋਂ ਹਰ ਆਉਣ ਜਾਣ ਵਾਲੇ ਦੋਪਹੀਆਂ ਅਤੇ ਚਾਰ ਪਹੀਆਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਖੋਲ੍ਹੇ ਜਾਣਗੇ 15 ਹੋਰ ਨਵੇਂ ਸਕੂਲ

ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਸਤਵਿੰਦਰ ਮਸੀਹ ਭੱਟੀ ਨੇ ਕਿਹਾ ਕਿ ਐੱਸ. ਐੱਸ. ਪੀ. ਗੁਰਦਾਸਪੁਰ ਦੀਆਂ ਹਦਾਇਤਾਂ ਅਤੇ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ’ਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਇਹ ਚੈਕਿੰਗ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਚੈਕਿੰਗ ਦੌਰਾਨ ਕੁਝ ਵਾਹਨਾਂ ਦੇ ਅਧੂਰੇ ਕਾਗਜ਼ ਹੋਣ ਦੇ ਕਾਰਨ ਚਾਲਾਨ ਵੀ ਕੱਟੇ ਗਏ ਹਨ।

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News