ਪੁਲਸ ਵੱਲੋਂ ਜੱਗੂ ਭਗਵਾਨਪੁਰੀਆ ਸਮੇਤ ਕਈ ਨਾਮਵਰ ਗੈਂਗਸਟਰਾਂ ਦੇ ਘਰਾਂ ’ਚ ਛਾਪੇਮਾਰੀ
06/01/2023 11:19:00 AM

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ. ਬ.)- ਬੀਤੇ ਦਿਨ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਤੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਵੱਲੋਂ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਅੰਦਰ ਸਰਚ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ
ਇਸ ਸਬੰਧੀ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਨਸ਼ਿਆਂ ਨੂੰ ਠੱਲ੍ਹ ਤੇ ਗੈਗਸਟਰਾਂ ਨੂੰ ਨੱਥ ਪਾਉਣ ਲਈ 7 ਪਿੰਡਾਂ ਅੰਦਰ ਇਹ ਸਰਚ ਮੁਹਿੰਮ ਚਲਾਇਆ ਗਿਆ ਹੈ। ਇਸ ਸਰਚ ਮੁਹਿੰਮ ਮੌਕੇ ਜੱਗੂ ਭਗਵਾਨਪੁਰ ਸਮੇਤ 7 ਨਾਮਵਰ ਵਿਅਕਤੀਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਨ੍ਹਾਂ ਲੋਕਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਭਾਵੇਂ ਇਸ ਸਰਚ ਅਭਿਆਨ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ ਪਰ ਪੁਲਸ ਵੱਲੋਂ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਵੀ ਜਾਗਰੂਕ ਕਰਦੇ ਹੋਏ ਇਹ ਰਸਤਾ ਤਿਆਗਣ ਤੇ ਆਮ ਲੋਕਾਂ ਵਰਗੀ ਜ਼ਿੰਦਗੀ ਜਿਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੈਡਮ ਦਿਲਪ੍ਰੀਤ ਕੌਰ ਐੱਸ. ਐੱਚ. ਓ. ਡੇਰਾ ਬਾਬਾ ਨਾਨਕ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।