150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ

Friday, Jul 31, 2026 - 01:54 PM (IST)

150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ

ਤਰਨਤਾਰਨ(ਰਮਨ)- ਨਸ਼ਿਆਂ, ਮਾੜੇ ਅਨਸਰਾਂ ਅਤੇ ਗੈਂਗਸਟਰਾਂ ਦੇ ਖਿਲਾਫ ਪੰਜਾਬ ਪੁਲਸ ਵੱਲੋਂ ਸ਼ੁਰੂ ਕੀਤੀ ਗਈ ਚੈਕਿੰਗ ਦੌਰਾਨ ਲਗਾਤਾਰ ਚੌਥੇ ਦਿਨ ਕਰੀਬ 150 ਤੋਂ ਵੱਧ ਸ਼ੱਕੀ ਘਰਾਂ ਅੰਦਰ ਦਸਤਕ ਦਿੱਤੀ ਗਈ । ਦਸਤਕ ਤੋਂ ਬਾਅਦ ਇਲਾਕੇ ’ਚ ਮਾੜੇ ਅਨਸਰਾਂ ਨੂੰ ਭਾਜੜਾਂ ਪੈਂਦੀਆਂ ਨਜ਼ਰ ਆਈਆਂ। ਇਸ ਦੀ ਰਹਿਨੁਮਾਈ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਜ਼ਿਲੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਕੀਤੀ ਗਈ। ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਐੱਸ.ਐੱਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਦੇ ਸਾਂਝੇ ਤੌਰ ਉਪਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦੀ ਖੇਤਰਾਂ ਵਿਚ ਇਕ ਵਿਆਪਕ ਸੁਰੱਖਿਆ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਪਿੰਡਾਂ ਅਤੇ ਹਾਟਸਪਾਟ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਡਰੋਨ ਗਤੀਵਿਧੀਆਂ, ਨਸ਼ਾ ਤਸਕਰੀ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਸਰਗਰਮੀ ਦੀ ਸੰਭਾਵਨਾ ਰਹਿੰਦੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਟਾਰਗੇਟ ਕੀਤੇ ਗਏ ਇਲਾਕਿਆਂ ਵਿਚ ਵਿਸ਼ੇਸ਼ ਤੌਰ ’ਤੇ ਤਾਲਮੇਲ ਨਾਲ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜੋ ਸਾਰਾ ਦਿਨ ਲਗਾਤਾਰ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਵਿਚ 1,200 ਤੋਂ ਵੱਧ ਪੁਲਸ ਮੁਲਾਜ਼ਮ ਅਤੇ 26 ਤੋਂ ਵੱਧ ਗਜ਼ਟਿਡ ਰੈਂਕ ਦੇ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਅਤੇ ਟ੍ਰੇਨਿੰਗ ਸੈਂਟਰਾਂ ਤੋਂ ਤਾਇਨਾਤ ਕੀਤੇ ਗਏ ਹਨ। ਇਸ ਕਾਰਵਾਈ ਦਾ ਮੁੱਖ ਉਦੇਸ਼ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਨਸ਼ਾ ਤਸਕਰਾਂ, ਨਸ਼ਾ ਸਪਲਾਇਰਾਂ, ਅਪਰਾਧੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਸ ਨੂੰ ਵੱਡੀ ਗਿਣਤੀ ਵਿਚ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ ਅਤੇ ਮਾੜੇ ਅਨਸਰਾਂ ਨੂੰ ਗ੍ਰਿਫਤਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News