ਪੁਲਸ ਨੇ 2 ਕਾਰਾਂ, ਮੋਟਰਸਾਈਕਲ, ਰਾਈਫਲ ਤੇ 6 ਰੌਂਦ ਕੀਤੇ ਬਰਾਮਦ, 13 ਖਿਲਾਫ ਪਰਚਾ

Sunday, Aug 17, 2025 - 12:37 PM (IST)

ਪੁਲਸ ਨੇ 2 ਕਾਰਾਂ, ਮੋਟਰਸਾਈਕਲ, ਰਾਈਫਲ ਤੇ 6 ਰੌਂਦ ਕੀਤੇ ਬਰਾਮਦ, 13 ਖਿਲਾਫ ਪਰਚਾ

ਤਰਨਤਾਰਨ (ਰਮਨ)-ਥਾਣਾ ਵੈਰੋਵਾਲ ਦੀ ਪੁਲਸ ਨੇ ਹੋਣ ਵਾਲੇ ਝਗੜੇ ਤੋਂ ਪਹਿਲਾਂ ਕਾਰਵਾਈ ਕਰਦੇ ਹੋਏ 2 ਗੱਡੀਆਂ, ਇਕ ਮੋਟਰਸਾਈਕਲ, ਇਕ ਰਾਈਫਲ, 6 ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਚਰਨਜੀਤ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਨੇੜੇ ਦਾਣਾ ਮੰਡੀ ਤਖਤੂਚੱਕ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਵੱਲੋਂ ਇਤਲਾਹ ਪ੍ਰਾਪਤ ਹੋਈ ਕਿ ਕੁਝ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਲੜਾਈ-ਝਗੜਾ ਕਰਨ ਦੀ ਫਿਰਾਕ ਵਿਚ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਵਾਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਇਕ ਰਿਜ਼ੋਰਟ ਵਿਚ ਛਾਪੇਮਾਰੀ ਕੀਤੀ ਗਈ ਤਾਂ ਉੱਥੇ ਮੌਜੂਦ ਇਕ ਦਰਜਨ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਮੌਕੇ ਤੋਂ ਇਕ ਬ੍ਰੀਜ਼ਾ ਗੱਡੀ, ਇਕ ਆਈ.20 ਕਾਰ , ਇਕ ਮੋਟਰਸਾਈਕਲ ਬਿਨਾਂ ਨੰਬਰ, ਇਕ ਰਾਈਫ਼ਲ 315 ਬੋਰ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਜਲਾਲੀਆ ਦਰਿਆ ਉਫਾਨ 'ਤੇ, ਡੋਬ 'ਤੇ ਇਹ ਪਿੰਡ, ਘਰਾਂ 'ਚ ਬਣੀ ਹੜ੍ਹ ਵਰਗੀ ਸਥਿਤੀ

ਇਸ ਸਬੰਧੀ ਥਾਣਾ ਵੈਰੋਵਾਲ ਵਿਖੇ ਮੁਲਜ਼ਮ ਗੁਰਮੀਤ ਸਿੰਘ ਉਰਫ ਲਾਲੀ ਪੁੱਤਰ ਹਰਜਿੰਦਰ ਸਿੰਘ ਵਾਸੀ ਏਕਲ ਗੱਡਾ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਸਬੰਧੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News