ਪੁਲਸ ਨੇ ਪੁੱਛਗਿੱਛ ਦੌਰਾਨ ਮੁਲਜ਼ਮ ਪਾਸੋਂ 2 ਪਿਸਤੌਲ ਤੇ ਜ਼ਿੰਦਾ ਰੌਂਦ ਕੀਤੇ ਬਰਾਮਦ
Thursday, Jul 17, 2025 - 01:00 PM (IST)

ਤਰਨਤਾਰਨ (ਰਮਨ,ਰਾਜੂ)- ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਇਕ ਪੁਰਾਣੇ ਮਾਮਲੇ ’ਚ ਉਸ ਵੇਲੇ ਹੋਰ ਵੱਡੀ ਸਫਲਤਾ ਹਾਸਲ ਹੋਈ, ਜਦੋਂ ਇਕ ਮੁਲਜ਼ਮ ਪਾਸੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ਉਪਰ 2 ਨਾਜਾਇਜ਼ ਪਿਸਤੌਲ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ ਗਏ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦਾ ਸੀ, ਜਿਸ ਪਾਸੋਂ ਪੁਲਸ ਵੱਲੋਂ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ.ਡੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਐੱਸ.ਐੱਸ.ਪੀ ਦੀਪਕ ਪਾਰੀਕ ਵੱਲੋਂ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਵੱਲੋਂ ਸਖਤੀ ਨਾਲ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਐੱਸ.ਪੀ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਨਰਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਬੀਤੀ 13 ਜੁਲਾਈ ਨੂੰ ਲਵਜੀਤ ਸਿੰਘ ਉਰਫ ਲੱਭਾ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸਭਰਾ ਜੋ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਦਾ ਸੀ ਨੂੰ ਇਕ ਕੰਟਰੀ ਮੇਡ ਪਿਸਤੌਲ ਸਮੇਤ ਮੈਗਜ਼ੀਨ ਅਤੇ ਬਲੈਰੋ ਕੈਂਪਰ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਤੜਕਸਾਰ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ ਥਾਣਾ ਸਰਹਾਲੀ ਵਿਖੇ ਬੀਤੀ 13 ਜੁਲਾਈ ਨੂੰ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਗਈ ਸੀ। ਜਿਸ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੇ ਮੰਨਿਆ ਕਿ ਉਸ ਪਾਸ 2 ਹੋਰ ਕੰਟਰੀ ਮੇਡ 32 ਬੋਰ ਪਿਸਤੌਲ, 2 ਮੈਗਜੀਨ ਅਤੇ 2 ਜਿੰਦਾ ਰੌਂਦ ਲੁਕਾ ਕੇ ਰੱਖੇ ਹੋਏ ਹਨ, ਜੋ ਪੁਲਸ ਵੱਲੋਂ ਲਵਜੀਤ ਸਿੰਘ ਦੇ ਘਰ ਨਜ਼ਦੀਕ ਝਾੜੀਆਂ ਵਿਚੋਂ ਬਰਾਮਦ ਕਰ ਲਏ ਗਏ। ਡੀ.ਐੱਸ.ਪੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਲਵਜੀਤ ਸਿੰਘ ਪਾਸੋਂ 3 ਕੰਟਰੀ ਮੇਡ 32 ਬੋਰ ਪਿਸਤੌਲ, 3 ਮੈਗਜ਼ੀਨ ਅਤੇ 2 ਜਿੰਦਾ ਰੌਂਦ ਸਮੇਤ ਇਕ ਬਲੈਰੋ ਗੱਡੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਗ੍ਰਿਫਤਾਰ ਮੁਲਜ਼ਮ ਦੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8