ਸਰਹੱਦੀ ਇਲਾਕੇ ’ਚੋਂ ਪੁਲਸ ਨੇ ਬਰਾਮਦ ਕੀਤੀ 510 ਗ੍ਰਾਮ ਹੈਰੋਇਨ
Wednesday, Sep 25, 2024 - 06:32 PM (IST)

ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਸਰਹੱਦੀ ਇਲਾਕੇ ਦੇ ਖੇਤਾਂ ’ਚੋਂ 510 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਜਿਸ ਦੇ ਚੱਲਦਿਆਂ ਥਾਣਾ ਖਾਲੜਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨੂੰ ਫੋਨ ਰਾਹੀਂ ਇਤਲਾਹ ਮਿਲੀ ਕਿ ਮੁਖਤਿਆਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮਾੜੀ ਕੰਬੋਕੇ ਵੱਲੋਂ ਠੇਕੇ ’ਤੇ ਲਈ ਹੋਈ ਜ਼ਮੀਨ ਵਿਚ ਇਕ ਪੈਕਟ ਡਿੱਗਾ ਹੋਇਆ ਹੈ, ਜਿਸ ਸਬੰਧੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਖੇਤਾਂ ’ਚ ਡਿੱਗੇ ਹੋਏ ਪੈਕਟ ਨੂੰ ਕਬਜ਼ੇ ਵਿਚ ਲੈ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ’ਚੋਂ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨੀ ਅੰਦੋਲਨ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ