ਨਸ਼ੀਲੀਆਂ ਗੋਲੀਆਂ ਅਤੇ ਨਕਦੀ ਸਮੇਤ ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

Friday, Nov 25, 2022 - 10:57 AM (IST)

ਨਸ਼ੀਲੀਆਂ ਗੋਲੀਆਂ ਅਤੇ ਨਕਦੀ ਸਮੇਤ ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਬਟਾਲਾ/ਸ਼੍ਰੀ ਹਰਗੋਬਿੰਦਪੁਰ (ਸਾਹਿਲ, ਬੱਬੂ)- ਵੱਖ ਵੱਖ ਥਾਣਿਆਂ ਦੀ ਪੁਲਸ ਵਲੋਂ 16,300 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਵਿਰੁੱਧ ਕੇਸ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਵਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਐੱਸ.ਆਈ ਰਵੇਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੇ ਦੌਰਾਨ ਪਿੰਡ ਮਠੋਲਾ ਤੋਂ ਕਿ ਰੋਡ ਮੇਤਲਾ ਸਾਈਡ ਤੋਂ ਦੋ ਵੱਖ-ਵੱਖ ਮੋਟਰਸਾਈਕਲਾਂ ’ਤੇ ਆ ਰਹੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਕੋਲੋਂ 16000 ਨਸ਼ੀਲੀਆਂ ਗੋਲੀਆਂ ਟਰਾਮੋਡੋਲ ਹਾਈਡ੍ਰੋਕਲੋਰਾਈਡ ਅਤੇ 18000 ਰੁਪਏ ਨਕਦੀ ਬਰਾਮਦ ਕੀਤੀ  ਹੈ।

ਇਹ ਵੀ ਪੜ੍ਹੋ- ਗੰਨ ਕਲਚਰ ਖ਼ਿਲਾਫ਼ ਗੁਰਦਾਸਪੁਰ ਪੁਲਸ ਦੀ ਸਖ਼ਤੀ, 23 ਲਾਈਸੈਂਸ ਕੀਤੇ ਰੱਦ, 13 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਫੜੇ ਗਏ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜੀਤਾ ਵਾਸੀ ਕੋਟਲੀ ਭਾਨ ਸਿੰਘ, ਸਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਰਣੀਰ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਜੋਤੀ ਪੁੱਤਰ ਕੁਲਵੰਤ ਸਿੰਘ ਵਾਸੀਆਨ ਪਿੰਡ ਮਠੋਲਾ ਵਜੋਂ ਹੋਈ ਹੈ। ਇਨ੍ਹਾਂ ਚਾਰਾਂ ਖਿਲਾਫ਼ ਥਾਣਾ ਸ਼੍ਰੀ ਹਰਗੋਬਿੰਦਪੁਰ ਵਿਖੇ ਕੇਸ ਦਰਜ ਕਰ ਦਿੱਤਾ ਹੈ ਅਤੇ ਇਨ੍ਹਾਂ ਕੋਲੋਂ ਦੋ ਪਲਟੀਨਾ ਮੋਟਰਸਾਈਕਲ ਜਿਸ ਵਿਚ ਇਕ ਬਿਨਾਂ ਨੰਬਰੀ ਹੈ। ਮੋਟਰਸਾਈਕਲ ਪੁਲਸ ਵੱਲੋਂ ਕਬਜ਼ੇ ਵਿਚ ਲੈ ਲਏ ਗਏ ਹਨ।


author

Shivani Bassan

Content Editor

Related News