ਪੁਲਸ ਨੇ ਨਾਕੇ ਦੌਰਾਨ 3 ਲੱਖ ਤੋਂ ਵੱਧ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਦੋਸ਼ੀ ਗੱਡੀ ਛੱਡ ਹੋਏ ਫ਼ਰਾਰ

Tuesday, Jul 23, 2024 - 12:36 PM (IST)

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਪੁਲਸ ਨੇ ਪੁਲਸ ਨਾਕੇ ਦੌਰਾਨ ਗੱਡੀ ’ਚ 9 ਬੋਰੀਆਂ ਵਿਚ ਪਲਾਸਟਿਕ ਦੇ ਲਿਫਾਫਿਆਂ ਵਿਚ ਪਾਈ ਹੋਈ 3ਲੱਖ 37ਹਜ਼ਾਰ 500 ਮਿ.ਲੀ ਨਾਜਾਇਜ਼ ਸ਼ਰਾਬ ਤਾਂ ਬਰਾਮਦ ਕਰ ਲਈ, ਪਰ ਦੋਸ਼ੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਗੱਡੀ ਨੂੰ ਮੌਕੇ ’ਤੇ ਛੱਡ ਕੇ ਫਰਾਰ ਹੋਣ ’ਚ ਸਫਲ ਹੋ ਗਏ। ਜਿਸ ਸਬੰਧੀ ਥਾਣਾ ਤਿੱਬੜ ਪੁਲਸ ਨੇ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਇਸ ਸਬੰਧੀ ਤਿੱਬੜ ਪੁਲਸ ਸਟੇਸ਼ਨ ’ਚ ਤਾਇਨਾਤ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਨਾਲ ਭੈੜੇ ਪੁਰਸ਼ਾਂ ਦੇ ਸਬੰਧ ’ਚ ਪਿੰਡ ਔਜਲਾ ਰੇਲਵੇ ਕਰਾਂਸਿੰਗ ਪੁੱਲ ਨਜ਼ਦੀਕ ਲਿੰਕ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਔਜਲਾ ਪਿੰਡ ਵੱਲੋਂ ਇਕ ਗੱਡੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਟਾਰਚ ਦੀ ਰੋਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਅਤੇ ਨਾਲ ਵਾਲੀ ਸੀਟ 'ਤੇ ਬੈਠਾ ਵਿਅਕਤੀ ਕਾਰ ਸਾਇਡ 'ਤੇ ਲਗਾ ਕੇ ਹਨ੍ਹੇਰੇ ਦਾ ਫਾਇਦਾ ਲੈ ਕੇ ਮੌਕੇ ਤੋਂ ਦੌੜ ਗਏ ਤਾਂ ਪੁਲਸ ਪਾਰਟੀ ਵੱਲੋਂ ਕਾਰ ਨੰਬਰ ਪੀਬੀ06 ਕਿਊ 2966 ਰੰਗ ਚਿੱਟਾ ਨੂੰ ਚੈਕ ਕੀਤਾ ਤਾਂ ਕਾਰ ਵਿਚੋਂ 9 ਬੋਰੀਆਂ ਵਿਚ ਪਲਾਸਟਿਕ ਦੇ ਲਿਫਾਫਿਆਂ ਵਿਚ ਪਾਈ ਹੋਈ 3,37,500 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਅਤੇ ਗੱਡੀ ਨੂੰ ਕਬਜ਼ੇ ’ਚ ਲੈ ਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਓਮਾਨ 'ਚ ਸਮੁੰਦਰੀ ਜਹਾਜ਼ ਦਾ ਹਾਦਸਾਗ੍ਰਸਤ ਹੋਣ ਦਾ ਮਾਮਲਾ, ਲਾਪਤਾ 6 ਕਰੂ ਮੈਂਬਰਾਂ 'ਚੋਂ 4 ਦੱਸੇ ਜਾ ਰਹੇ ਭਾਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News