ਪੁਲਸ ਨੇ ਰਾਇਫ਼ਲ ਸਣੇ ਫੋਟੋ ਵਾਇਰਲ ਕਰਨ ਵਾਲੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ

Friday, Nov 25, 2022 - 11:54 AM (IST)

ਪੁਲਸ ਨੇ ਰਾਇਫ਼ਲ ਸਣੇ ਫੋਟੋ ਵਾਇਰਲ ਕਰਨ ਵਾਲੇ ਵਿਅਕਤੀ ਖਿਲਾਫ਼ ਕੀਤਾ ਮਾਮਲਾ ਦਰਜ

ਤਰਨਤਾਰਨ (ਰਮਨ)- ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਚੁੱਕੇ ਗਏ ਕਦਮ ਤੋਂ ਬਾਅਦ ਪੁਲਸ ਵੱਲੋਂ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਤਹਿਤ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ਼ ਹਥਿਆਰ ਸਮੇਤ ਫੋਟੋ ਵਾਇਰਲ ਕਰਨ ਦੇ ਜੁਰਮ ਹੇਠ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਉੱਪਰ ਹਥਿਆਰਾਂ ਨਾਲ ਲੈਸ ਹੋ ਫੋਟੋ ਵਾਇਰਲ ਕਰਨ ਵਾਲਿਆਂ ਖਿਲਾਫ਼  ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨਸ਼ੀਲੀਆਂ ਗੋਲੀਆਂ ਅਤੇ ਨਕਦੀ ਸਮੇਤ ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਮਿਲੇ ਸਖ਼ਤ ਹੁਕਮਾਂ ਅਤੇ ਡੀ.ਆਈ.ਜੀ ਫਿਰੋਜ਼ਪੁਰ ਰਣਜੀਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਉਪਰ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ’ਚ ਪੁਲਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਸੋਸ਼ਲ ਮੀਡੀਆ ਉਪਰ ਹਥਿਆਰਾਂ ਨਾਲ ਲੈਸ ਹੋ ਫੋਟੋਆਂ ਵਾਈਰਲ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਤੁਰੰਤ ਕੀਤੀ ਜਾਵੇ। 

ਇਹ ਵੀ ਪੜ੍ਹੋ- ਸੁਧੀਰ ਸੂਰੀ ਕਤਲ ਮਾਮਲੇ ਨੂੰ ਨਾ ਦਿੱਤੀ ਜਾਵੇ ਹਿੰਦੂ-ਸਿੱਖ ਰੰਗਤ - ਬਿਕਰਮ ਮਜੀਠੀਆ

ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਪੱਖੋਕੇ ਵੱਲੋਂ ਰਿਵਾਲਵਰ ਅਤੇ ਰਾਈਫ਼ਲ ਨਾਲ ਲੈਸ ਹੋ ਫ਼ਾਇਰ ਕੀਤੇ ਜਾਂਦੇ ਹਨ। ਜਿਸ ਵੱਲੋਂ ਬੀਤੀ 20 ਅਕਤੂਬਰ ਨੂੰ ਸੋਸ਼ਲ ਅਕਾਊਂਟ ’ਤੇ ਫੋਟੋ ਵਾਇਰਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਗੰਨ ਕਲਚਰ ਨੂੰ ਵਧਾਵਾ ਦੇਣ ਵਿਚ ਦਮਨਪ੍ਰੀਤ ਸਿੰਘ ਨੇ ਜੁਰਮ ਕੀਤਾ ਹੈ ਜਿਸ ਤਹਿਤ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਦਮਨਪ੍ਰੀਤ ਸਿੰਘ ਖਿਲਾਫ਼ ਪਰਚਾ ਦਰਜ ਕਰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ ਬਲਰਾਜ ਸਿੰਘ ਵੱਲੋਂ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ । ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਅਜਿਹੀਆਂ ਪੋਸਟਾਂ ਵਾਇਰਲ ਕਰਨ ਵਾਲਿਆਂ ਖਿਲਾਫ਼ ਪੁਲਸ ਵੱਲੋਂ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। 


author

Shivani Bassan

Content Editor

Related News