ਪੁਲਸ ਨੇ ਹੈਰੋਇਨ ਬਰਾਮਦ ਕਰਦਿਆਂ ਮੋਟਰ ਸਾਈਕਲ ਸਮੇਤ 2 ਜਣੇ ਕੀਤੇ ਗ੍ਰਿਫ਼ਤਾਰ

Sunday, Sep 14, 2025 - 12:02 PM (IST)

ਪੁਲਸ ਨੇ ਹੈਰੋਇਨ ਬਰਾਮਦ ਕਰਦਿਆਂ ਮੋਟਰ ਸਾਈਕਲ ਸਮੇਤ 2 ਜਣੇ ਕੀਤੇ ਗ੍ਰਿਫ਼ਤਾਰ

ਬਟਾਲਾ (ਸਾਹਿਲ, ਯੋਗੀ)-ਪੁਲਸ ਵੱਲੋਂ ਹੈਰੋਇਨ ਬਰਾਮਦ ਕਰਦਿਆਂ ਮੋਟਰ ਸਾਈਕਲ ਸਮੇਤ 2 ਜਣਿਆਂ ਨੂੰ ਥਾਣਾ ਘੁਮਾਣ ਦੀ ਪੁਲਸ ਨੇ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਵਾਹਨ ਚੈਕਿੰਗ ਨਾਕਾਬੰਦੀ ਦੌਰਾਨ ਮੋੜ ਪਿੰਡ ਮੀਕੇ ਤੋਂ ਸੀ. ਟੀ. ਹੰਡਰਡ ਮੋਟਰਸਾਈਕਲ ਨੰ.ਪੀ.ਬੀ.06ਟੀ.2851 ’ਤੇ ਸਵਾਰ ਹੋ ਕੇ ਆ ਰਹੇ ਇਕ ਨੌਜਵਾਨ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਨੌਜਵਾਨ ਪਿੱਛੇ ਨੂੰ ਮੁੜਨ ਲੱਗਾ, ਜਿਸ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ ਰਾਜਾ ਵਾਸੀ ਵ੍ਹੀਲਾਬੱਜੂ ਦੱਸਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਫੜੇ ਗਏ ਨੌਜਵਾਨ ਵਿਰੁੱਧ ਥਾਣਾ ਘੁਮਾਣ ਵਿਖੇ ਕੇਸ ਦਰਜ ਕਰਨ ਉਪਰੰਤ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ। ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਪੁੱਛਗਿਛ ਕਰਨ ’ਤੇ ਦੱਸਿਆ ਗਿਆ ਕਿ ਉਸ ਨੇ ਇਹ ਹੈਰੋਇਨ ਮੰਗਲ ਸਿੰਘ ਉਰਫ ਮੰਗਾ ਅਤੇ ਸੁਰਜੀਤ ਸਿੰਘ ਵਾਸੀਆਨ ਪਿੰਡ ਦਕੋਹਾ ਕੋਲੋਂ ਖਰੀਦ ਕੀਤੀ ਹੈ, ਜਿਸ ’ਤੇ ਉਕਤ ਮੁਕੱਦਮੇ ਵਿਚ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਵਾਧਾ ਜੁਰਮ 29 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ

ਇਸੇ ਤਰ੍ਹਾਂ ਥਾਣਾ ਕਿਲਾ ਲਾਲ ਸਿੰਘ ਦੇ ਤਫਤੀਸ਼ੀ ਅਫਸਰ ਏ. ਐੱਸ. ਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਵੇਂ ਬਾਈਪਾਸ ਦੇ ਪੁਲ ਹੇਠੋਂ ਕਰਨਬੀਰ ਸਿੰਘ ਉਰਫ ਕਰਨ ਵਾਸੀ ਉਗਰੇਵਾਲ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ ਅਤੇ ਉਕਤ ਨੌਜਵਾਨ ਦੇ ਫਰਦ ਇੰਕਸਾਫ ’ਤੇ ’ਤੇ ਉਕਤ ਮਾਮਲੇ ਵਿਚ ਧਾਰਾ 29 ਐੱਨ. ਡੀ. ਪੀ. ਐੱਸ. ਐਕਟ ਦਾ ਵਾਧਾ ਕਰਦਿਆਂ ਉਕਤ ਮਕੱਦਮੇ ਵਿਚ ਬਲਵਿੰਦਰ ਸਿੰਘ ਵਾਸੀ ਪਿੰਡ ਧੌਲਪੁਰ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News