ਪੁਲਸ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ
Monday, Jul 07, 2025 - 06:35 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼) : ਅੱਜ ਡੀ. ਐੱਸ. ਪੀ. ਕਸਤੂਰੀ ਲਾਲ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਦੀ ਅਗਵਾਈ ਹੇਠ ਪੁਲਸ ਨੇ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਸਬੰਧੀ ਡੀ. ਐੱਸ. ਪੀ. ਕਸਤੂਰੀ ਲਾਲ ਅਤੇ ਡੀ. ਐੱਸ. ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਅੱਜ ਪੁਲਸ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਭਾਈ ਮੰਝ ਸਾਹਿਬ ਅਤੇ ਵੱਖ-ਵੱਖ ਇਲਾਕਿਆਂ ਵਿਖੇ ਨਾਕਾਬੰਦੀ ਕਰ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਇਸ ਦੇ ਨਾਲ ਹੀ ਵਾਹਨਾਂ ’ਤੇ ਲਗਾਏ ਪ੍ਰੈੱਸਰ ਹਾਰਨ ਅਤੇ ਕਾਲੀਆਂ ਫਿਲਮਾਂ ਵੀ ਉਤਾਰੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 7 ਤੋਂ 11 ਜੁਲਾਈ ਤੱਕ ਵੱਡੀ ਚਿਤਾਵਨੀ, ਮੀਂਹ ਨਾਲ...
ਉਨ੍ਹਾਂ ਕਿਹਾ ਕਿ ਪੁਲਸ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੁਲਸ ਸ਼ਹਿਰ ’ਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦੇਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਉੱਥੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸ਼ਹਿਰ ਵਿਚ ਸਾਂਤੀ ਬਣਾਈ ਰੱਖਣ ਵਿਚ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8