ਪੁਲਸ ਚੌਕੀ ਕੁੱਕੜਾਂਵਾਲਾ ਨੇ ਮਾਸਕ ਨਾ ਪਾਉਣ ਵਾਲਿਆਂ ਤੇ ਕੱਸਿਆ ਸ਼ਿਕੰਜਾ

Wednesday, Jun 03, 2020 - 04:18 PM (IST)

ਪੁਲਸ ਚੌਕੀ ਕੁੱਕੜਾਂਵਾਲਾ ਨੇ ਮਾਸਕ ਨਾ ਪਾਉਣ ਵਾਲਿਆਂ ਤੇ ਕੱਸਿਆ ਸ਼ਿਕੰਜਾ

ਰਾਜਾਸਾਂਸੀ (ਰਾਜਵਿੰਦਰ): ਥਾਣਾ ਰਾਜਾਸਾਂਸੀ ਅਧੀਨ ਆਉਂਦੀ ਪੁਲਸ ਚੌਕੀ ਕੁੱਕੜਾਂਵਾਲਾ ਦੇ ਇੰਚਾਰਜ ਏ.ਐੱਸ.ਆਈ. ਆਗਿਆਪਾਲ ਸਿੰਘ ਦੀ ਅਗਵਾਈ 'ਚ ਏ.ਐੱਸ.ਆਈ. ਮੇਜਰ ਸਿੰਘ,ਏ.ਐੱਸ.ਆਈ. ਯਾਦਵਿੰਦਰ ਸਿੰਘ,ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਵੱਲੋਂ ਅੱਡਾ ਭਲਾ ਪਿੰਡ ਵਿਖੇ ਨਾਕਾਬੰਦੀ ਕਰਕੇ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਮਾਸਕ ਨਾ ਪਾਉਣ ਅਤੇ ਕੋਰੋਨਾ ਸਬੰਧੀ ਹੋਰ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਚਾਲਾਨ ਕੱਟ ਕੇ ਉਨ੍ਹਾਂ ਨੂੰ ਅੱਗੇ ਤੋਂ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਚੌਕੀ ਇੰਚਾਰਜ ਆਗਿਆਪਾਲ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਸੋਹਣ ਸਿੰਘ ਅਤੇ ਥਾਣਾ ਮੁਖੀ ਮਨਮੀਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਤਹਿਤ ਅੱਡਾ ਕੁੱਕੜਾਵਾਲਾ ਅਤੇ ਭਲਾ ਪਿੰਡ ਦੇ ਸਮੂਹ ਦੁਕਾਨਦਾਰ ਭਾਈਚਾਰੇ ਨਾਲ ਮੀਟਿੰਗ ਕਰਕੇ ਸਰਕਾਰ ਵੱਲੋਂ ਨਿਰਧਾਰਤ ਸਮੇਂ ਸਵੇਰੇ 9 ਵਜੇ  ਦੁਕਾਨਾਂ ਖੋਲ੍ਹ ਕਿ ਸ਼ਾਮ 6 ਵਜੇ ਦੁਕਾਨਾਂ ਬੰਦ ਕਰਨ ਬਾਰੇ ਮੀਟਿੰਗਾਂ ਕੀਤੀਆਂ ਗਈਆ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਇਸ ਮਹਮਾਰੀ ਦੌਰਾਨ ਕਾਨੂੰਨ ਦੀ ਉਲੰਘਣਾ ਕਰੇਗਾ। ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


author

Shyna

Content Editor

Related News