ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਪੁਲਸ ਚੌਂਕੀ ਪਾਣੀ ''ਚ ਡੁੱਬੀ, ਲੋਕਾਂ ਦੇ ਘਰਾਂ ''ਚ ਵੀ ਵੜ ਗਿਆ ਪਾਣੀ
Thursday, Aug 01, 2024 - 08:25 PM (IST)
ਹਰਸ਼ਾ ਛੀਨਾ (ਭੱਟੀ)- ਸਵੇਰ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਓਠੀਆਂ ਦੀ ਪੁਲਸ ਚੌਂਕੀ ਪੂਰੀ ਤਰ੍ਹਾਂ ਨਾਲ ਪਾਣੀ ਵਿੱਚ ਡੁੱਬ ਗਈ ਤੇ ਗੋਡੇ-ਗੋਡੇ ਪਾਣੀ ਖੜ੍ਹਾ ਹੋ ਗਿਆ। ਇਸ ਕਾਰਨ ਪੁਲਸ ਮੁਲਾਜ਼ਮਾਂ ਨੂੰ ਚੌਂਕੀ ਅੰਦਰ ਦਾਖਲ ਹੋਣ ਲਈ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਓਧਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦੇ ਕਈ ਘਰਾਂ 'ਚ ਵੀ ਪਾਣੀ ਵੜ ਗਿਆ ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ। ਰਿੰਕੂ ਕਵਾੜੀਏ ਦੇ ਘਰ 'ਚ ਪਾਣੀ ਆਉਣ ਕਾਰਨ ਉਸ ਦੇ ਬੈੱਡ ਅਤੇ ਘਰ ਦਾ ਸਾਮਾਨ ਪਾਣੀ ਵਿੱਚ ਡੁੱਬਣ ਕਾਰਨ ਉਸ ਦਾ ਭਾਰੀ ਨੁਕਸਾਨ ਹੋਇਆ ਹੈ।
ਜ਼ਿਕਰਯੋਗ ਹੈ ਕਿ ਕੁੱਕੜਾਂਵਾਲਾ ਤੋਂ ਓਠੀਆਂ ਰੋਡ ਨੂੰ ਜਾਂਦੀ ਸੜਕ ਨੀਵੀਂ ਹੋਣ ਕਾਰਨ ਮੀਂਹ ਪੈਣ ਤੋਂ ਬਾਅਦ ਛੱਪੜ ਦਾ ਰੂਪ ਧਾਰਨ ਕਰ ਲੈਂਦੀ ਸੀ। ਇਸ ਸੜਕ ਤੇ ਨਾਲ ਲੱਗਦੇ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਨੇ ਆਪਣੇ ਪੱਲਿਓਂ ਮਿੱਟੀ ਪਵਾ ਕੇ ਸੜਕ ਨੂੰ ਉੱਚਾ ਕੀਤਾ। ਇਸ ਦੌਰਾਨ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਾਣੀ ਪੁਲਸ ਚੌਂਕੀ ਅਤੇ ਨਾਲ ਲੱਗਦੀ ਪਸ਼ੂ ਡਿਸਪੈਂਸਰੀ ਤੇ ਲੋਕਾਂ ਦੇ ਘਰਾਂ ਵਿੱਚ ਵੜ ਗਿਆ।
ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਵਾਰ ਸਰਕਾਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ, ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਪਿੰਡ ਵਾਸੀਆਂ ਸਰਕਾਰ ਕੋਲ ਮੰਗ ਕਰਦਿਆ ਕਿਹਾ ਕਿ ਗੰਦੇ ਪਾਣੀ ਦਾ ਨਿਕਾਸ ਕਰਵਾ ਕੇ ਪਿੰਡ ਨੂੰ ਬਰਸਾਤਾਂ ਦੇ ਦਿਨਾਂ ਵਿੱਚ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾਵੇ।
ਇਹ ਵੀ ਪੜ੍ਹੋ- ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e