ਕਿਸਾਨਾਂ ਨੇ ਘੇਰ ਲਿਆ ਥਾਣਾ ! ਕੀਤੀ ਜ਼ਬਰਦਸਤ ਨਾਅਰੇਬਾਜ਼ੀ, ਜਾਣੋ ਕੀ ਹੈ ਪੂਰਾ ਮਾਮਲਾ
Sunday, Oct 12, 2025 - 02:31 PM (IST)

ਲੋਪੋਕੇ (ਸਤਨਾਮ)- ਅੱਜ ਸਰਹੱਦੀ ਪਿੰਡ ਕੱਕੜ ਵਿਖੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਅੰਮ੍ਰਿਤਧਾਰੀ ਕਿਸਾਨ ਬਾਜ ਸਿੰਘ ਦੀ ਇੱਕ ਔਰਤ ਵੱਲੋਂ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਕਰਨ ਅਤੇ ਉਸ ਨਾਲ ਗਾਲੀ ਗਲੋਚ ਕਰਦੀ ਨਜ਼ਰ ਆ ਰਹੀ ਹੈ।
ਇਸ ਮਾਮਲੇ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਤੇ ਕਈ ਕਿਸਾਨ ਸਾਥੀ ਉਸ ਔਰਤ ਖ਼ਿਲਾਫ਼ ਕਾਰਵਾਈ ਕਰਨ ਲਈ ਅੱਜ ਥਾਣਾ ਲੋਪੋਕੇ ਵਿਖੇ ਇਕੱਠੇ ਹੋਏ ਅਤੇ ਪੁਲਸ ਵੱਲੋਂ ਨਾ ਕਾਰਵਾਈ ਕਰਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਥਾਣਾ ਲੋਪੋਕੇ 'ਚ ਧਰਨਾ ਲਗਾਇਆ ਗਿਆ ਹੈ।
ਇਨ੍ਹਾਂ ਕਿਸਾਨਾਂ ਨੇ ਮੰਗ ਕੀਤੀ ਕਿ ਵਾਇਰਲ ਵੀਡੀਓ ਦੇ ਆਧਾਰ 'ਤੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ ਤੇ ਕਿਹਾ ਕਿ ਪੁਲਸ ਵੱਲੋਂ ਉਕਤ ਔਰਤ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਆਨਾਕਾਨੀ ਕਰ ਰਹੀ ਹੈ, ਜੋ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਨੇ ਕਿਹਾ ਕਿ ਜੇਕਰ ਉਕਤ ਔਰਤ ਵਿਰੁੱਧ ਪੁਲਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠੇ ਰਹਿਣਗੇ।
ਇਸ ਮੌਕੇ ਲਖਵਿੰਦਰ ਸਿੰਘ ਡਾਲਾ, ਰਾਜਬੀਰ ਸਿੰਘ ਕੱਕੜ, ਜਸਬੀਰ ਸਿੰਘ ਕੱਕੜ, ਸਾਹਿਬ ਸਿੰਘ ਕੱਕੜ, ਡਾ. ਗੁਰਪ੍ਰਤਾਪ ਸਿੰਘ ਕੱਕੜ, ਡਾ. ਰਾਜਵੀਰ ਸਿੰਘ, ਤਰਲੋਕ ਸਿੰਘ, ਸੁਖਜੀਤ ਸਿੰਘ, ਸੁਖਦੇਵ ਸਿੰਘ ਕੱਕੜ, ਬਾਜ ਸਿੰਘ ਕੱਕੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ 'ਚ ਇਨ੍ਹਾਂ ਦਵਾਈਆਂ 'ਤੇ ਲੱਗਾ ਬੈਨ ! ਤੁਸੀਂ ਵੀ ਦੇਖ ਲਓ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e