ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਚੱਲਿਆ ਬੁਲਡੋਜ਼ਰ ਐਕਸ਼ਨ
Thursday, Mar 13, 2025 - 03:11 PM (IST)

ਅੰਮ੍ਰਿਤਸਰ- ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੇ ਗੁਜਰਪੁਰਾ ਅੰਦਰ ਨਸ਼ਾ ਤਸਕਰ ਅਜੇ ਕੁਮਾਰ ਦੇ ਘਰ 'ਤੇ ਪੁਲਸ ਦਾ ਪੀਲਾ ਪੰਜਾ ਚੱਲਿਆ ਜਿੱਥੇ ਨਸ਼ਾ ਤਸਕਰ ਅਜੇ ਕੁਮਾਰ ਵੱਲੋਂ ਨਸ਼ਾ ਵੇਚ ਕੇ ਇਸ ਪ੍ਰੋਪਰਟੀ ਨੂੰ ਬਣਾਇਆ ਗਿਆ ਸੀ। ਜਿਸ ਦੇ ਤਹਿਤ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ੇ ਵਿਰੁੱਧ ਚੱਲ ਰਹੀ ਜੰਗ ਦੇ ਤਹਿਤ ਨਸ਼ਾ ਤਸਕਰ ਅਜੇ ਕੁਮਾਰ ਦੇ ਘਰ 'ਤੇ ਪੀਲਾ ਪੰਜਾ ਚੱਲਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਅਜੇ ਕੁਮਾਰ 'ਤੇ ਪਹਿਲਾਂ ਤੋਂ ਪੰਜ ਮਾਮਲੇ ਦਰਜ ਹਨ ਅਤੇ ਇਹ ਪੁਲਸ ਨੂੰ ਲੋੜੀਂਦਾ ਵੀ ਹੈ। ਉਨ੍ਹਾਂ ਦੱਸਿਆ ਕਿ ਅਜੇ ਕੁਮਾਰ 'ਤੇ ਲੁੱਟ ਦਾ ਵੀ ਮਾਮਲਾ ਦਰਜ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਤਸਕਰਾਂ ਨੂੰ ਸਿੱਧੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਦਾ ਕੰਮ ਕਰੇਗਾ ਤਾਂ ਪੁਲਸ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਦੇ ਨੌਜਵਾਨ ਨਸ਼ੇ ਤੋਂ ਦੂਰ ਰਹਿਣ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8