14 ਫਰਵਰੀ ਦੇ ਮੱਦੇਨਜ਼ਰ ਪੁਲਸ ਦਾ ਸਖ਼ਤ ਰਵਈਆ, ਸਕੂਲਾਂ-ਕਾਲਜਾਂ ਦੇ ਬਾਹਰ ਕੀਤੀ ਜਾ ਰਹੀ ਚੈਕਿੰਗ

Thursday, Feb 12, 2026 - 10:48 AM (IST)

14 ਫਰਵਰੀ ਦੇ ਮੱਦੇਨਜ਼ਰ ਪੁਲਸ ਦਾ ਸਖ਼ਤ ਰਵਈਆ, ਸਕੂਲਾਂ-ਕਾਲਜਾਂ ਦੇ ਬਾਹਰ ਕੀਤੀ ਜਾ ਰਹੀ ਚੈਕਿੰਗ

ਗੁਰਦਾਸਪੁਰ (ਵਿਨੋਦ, ਹਰਮਨ) : ਵੈਲੇਨਟਾਈਨ ਡੇਅ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਹੁਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਕੂਲਾਂ ਅਤੇ ਕਾਲਜਾਂ ਦੇ ਬਾਹਰ ਵਿਦਿਆਰਥੀਆਂ ਤੇ ਸਟਾਫ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਾਕਾਬੰਦੀ ਕਰ ਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਆਦਿੱਤਿਆ ਦੇ ਨਿਰਦੇਸ਼ਾਂ ’ਤੇ ਐੱਸ. ਪੀ. (ਹੈੱਡਕੁਆਰਟਰ) ਯੁਗਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਐੱਸ. ਡੀ. ਕਾਲਜ, ਸਰਕਾਰੀ ਕਾਲਜ, ਗੋਲਡਨ ਕਾਲਜ ਅਤੇ ਜ਼ਿਲੇ ਦੇ ਹੋਰ ਪ੍ਰਮੁੱਖ ਵਿਦਿਅਕ ਅਦਾਰਿਆਂ ਦੇ ਬਾਹਰ ਨਿਰੀਖਣ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕੀਤੀ ਗਈ ਤਾਂ ਜੋ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ-  ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ

ਐੱਸ. ਪੀ. ਯੁਗਰਾਜ ਸਿੰਘ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਛੁੱਟੀ ਵੇਲੇ ਕੁਝ ਨੌਜਵਾਨ ਵਿਦਿਆਰਥੀਆਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ। ਉਨ੍ਹਾਂ ਕਿਹਾ ਕਿ 14 ਫਰਵਰੀ ਦੇ ਸਬੰਧ ’ਚ ਪੁਲਸ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਸਿਵਲ ਕੱਪੜਿਆਂ ’ਚ ਵੀ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਹੁਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News