ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਸ ਨੇ ਕੱਢਿਆ ਫਲੈਗ ਮਾਰਚ
Sunday, Jul 02, 2023 - 02:11 PM (IST)
ਦੀਨਾਨਗਰ (ਕਪੂਰ)- ਦੀਨਾਨਗਰ ਸ਼ਹਿਰ ’ਚ ਡੀ. ਐੱਸ. ਪੀ. ਮੰਗਲ ਸਿੰਘ ਦੀ ਅਗਵਾਈ ’ਚ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਸਦਰ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਸਰਕੂਲਰ ਰੋਡ, ਭੂਤਨਾਥ ਮੰਦਰ ਰੋਡ, ਤਾਰਾਗੜ੍ਹ ਮੋੜ ਤੋਂ ਹੁੰਦਾ ਹੋਇਆ ਥਾਣਾ ਦੀਨਾਨਗਰ ਵਿਖੇ ਸਮਾਪਤ ਹੋਇਆ। ਫਲੈਗ ਮਾਰਚ ’ਚ ਦੀਨਾਨਗਰ ਥਾਣਾ ਮੁਖੀ ਜਤਿੰਦਰਪਾਲ ਸਿੰਘ, ਐੱਸ. ਐੱਚ. ਓ. ਪੁਰਾਣਾ ਸ਼ਾਲਾ ਹਰਵਿੰਦਰ ਸਿੰਘ, ਐੱਸ. ਐੱਚ. ਓ. ਦੋਰਾਂਗਲਾ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ
ਇਸ ਮੌਕੇ ਡੀ. ਐੱਸ. ਪੀ. ਮੰਗਲ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਚ ਸੁਰੱਖਿਆ ਦੇ ਮੱਦੇਨਜ਼ਰ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੱਢਿਆ ਗਿਆ ਹੈ ਕਿਉਂਕਿ ਇਸ ਸਮੇਂ ਸ੍ਰੀ ਅਮਰਨਾਥ ਜੀ ਦੀ ਯਾਤਰਾ ਵੀ ਸ਼ੁਰੂ ਹੋ ਰਹੀ ਹੈ। ਅਮਰਨਾਥ ਯਾਤਰੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਸ ਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।