ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੇ ਤਰਨਤਾਰਨ ’ਚ ਕੱਢਿਆ ਫਲੈਗ ਮਾਰਚ

Thursday, Jan 25, 2024 - 11:50 AM (IST)

ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਪੁਲਸ ਨੇ ਤਰਨਤਾਰਨ ’ਚ ਕੱਢਿਆ ਫਲੈਗ ਮਾਰਚ

ਤਰਨਤਾਰਨ (ਰਮਨ ਚਾਵਲਾ)- ਗਣਤੰਤਰ ਦਿਵਸ ਮੌਕੇ ਪੁਲਸ ਪ੍ਰਸ਼ਾਸਨ ਵਲੋਂ ਕਿਸੇ ਅਣਸੁਖਾਵੀਂ ਘਟਨਾ ਦੇ ਨਾ ਵਾਪਰਨ ਨੂੰ ਲੈ ਕੇ ਜਿੱਥੇ ਦਿਨ-ਰਾਤ ਨਾਕਾਬੰਦੀ ਕੀਤੀ ਜਾ ਰਹੀ ਹੈ ਉੱਥੇ ਹੀ ਬੁੱਧਵਾਰ ਜ਼ਿਲ੍ਹੇ ਭਰ ’ਚ ਫਲੈਗ ਮਾਰਚ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਸਬ ਡਵੀਜ਼ਨ ਤਰਨਤਾਰਨ ਵਿਖੇ ਡੀ.ਐੱਸ.ਪੀ ਸਿਟੀ ਤਰਸੇਮ ਮਸੀਹ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਫਲੈਗ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਸ਼ਵਨੀ ਕਪੂਰ ਵਲੋਂ ਮਿਲੇ ਸਖ਼ਤ ਹੁਕਮਾਂ ਤੋਂ ਬਾਅਦ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਭਰ ਵਿਚ ਜਿੱਥੇ ਨਾਕਿਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਉੱਥੇ ਹੀ ਸਰਹੱਦੀ ਇਲਾਕੇ ਵਿਚ ਪੁਲਸ ਗਸ਼ਤ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਵਿਚ ਕਾਮਯਾਬ ਨਾ ਹੋ ਸਕੇ ਦੇ ਮਕਸਦ ਨਾਲ ਹਰ ਪਾਸੇ ਗਸ਼ਤ ਅਤੇ ਚੈਕਿੰਗ ਜਾਰੀ ਹੈ। ਇਸ ਮੌਕੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ, ਏ.ਐੱਸ.ਆਈ ਹਰਵਿੰਦਰ ਪਾਲ ਸਿੰਘ ਸਮੇਤ ਪੀ.ਸੀ.ਆਰ ਟੀਮਾਂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਦਵਾਈ ਦੇਣ ਤੋਂ ਇਨਕਾਰ ਕਰਨ 'ਤੇ ਪਤਨੀ ਨੇ ਪਤੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News