ਪੁਲਸ ਨੇ ਤੜਕਸਾਰ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ 'ਚ
Tuesday, Mar 04, 2025 - 10:39 AM (IST)

ਦੀਨਾਨਗਰ (ਗੋਰਾਇਆ): ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਮਾਰਚ ਯਾਨੀ ਅੱਜ ਚੰਡੀਗੜ੍ਹ ਵਿਖੇ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦਰਮਿਆਰ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਲਸ ਵੱਲੋਂ ਕਿਸਾਨਾਂ 'ਤੇ ਕਾਰਵਾਈ ਕਰ ਦਿੱਤੀ ਗਈ। ਦਰਅਸਲ ਪੁਲਸ ਨੇ ਤੜਕਸਾਰ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਇਸੇ ਤਹਿਤ ਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਦਲਬੀਰ ਸਿੰਘ ਜੀਵਨਚੱਕ, ਮੰਗਤਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚੰਨਣ ਸਿੰਘ ਦੌਰਾਗਲਾ, ਮੁਖਤਿਆਰ ਸਿੰਘ ਮੱਲੀਆ ਅਤੇ ਸੁਖਦੇਵ ਸਿੰਘ ਮਿਆਣੀ ਨੂੰ ਵੀ ਪੁਲਸ ਵੱਲੋਂ ਸਵੇਰੇ ਤੜਕਸਾਰ ਚਾਰ ਵਜੇ ਦੇ ਕਰੀਬ ਘਰੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਨਹੀਂ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8