ਪੁਲਸ ਟ੍ਰੈਫਿਕ ਸੈੱਲ ਨੇ ਸਪੈਸ਼ਲ ਨਾਕਾ ਲਗਾ ਕੇ 27 ਵਾਹਨਾਂ ਦੇ ਕੱਟੇ ਚਲਾਨ, ਕਈ ਵਾਹਾਨ ਕੀਤੇ ਬਾਊਂਡ
Thursday, Oct 03, 2024 - 02:35 PM (IST)
ਮਜੀਠਾ (ਪ੍ਰਿਥੀਪਾਲ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਟ੍ਰੈਫਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਚਰਨਜੀਤ ਸਿੰਘ ਵਲੋਂ ਟੀਮ ਸਮੇਤ ਜ਼ਿਲ੍ਹਾ ਪੁਲਸ ਮੁਖੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਵਾਜਾਈ ਦੇ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਵਾਜਾਈ ਦੇ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਆਪਣੀ ਟੀਮ ਦੇ ਮੈਬਰਾਂ ਐੱਸ. ਆਈ. ਇੰਦਰਮੋਹਨ ਸਿੰਘ, ਏ. ਐੱਸ. ਆਈ. ਮੇਜਰ ਸਿੰਘ, ਏ. ਐੱਸ. ਆਈ. ਕਮਲਜੀਤ ਵੱਲੋਂ ਮਜੀਠਾ ਵਿਖੇ ਸਪੈਸ਼ਲ ਨਾਕਾ ਲਗਾਇਆ ਅਤੇ ਅੰਮ੍ਰਿਤਸਰ ਤੋਂ ਮਜੀਠਾ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ।
ਇਹ ਵੀ ਪੜ੍ਹੋ- ਚਿੱਟੇ ਦਿਨ ਘਰ ਵੜ ਆਏ ਲੁਟੇਰਿਆਂ ਨਾਲ ਭਿੜ ਗਈ ਔਰਤ, ਵੀਡੀਓ ਦੇਖ ਖੜ੍ਹੇ ਹੋਣਗੇ ਰੌਂਗਟੇ
ਜਿਸ ਤਹਿਤ ਉਨ੍ਹਾਂ ਨੇ ਚਾਰ ਪਹੀਆ ਅਤੇ ਦੋ ਪਹੀਆ ਵਾਹਨਾਂ ਦੇ ਬਿਨਾਂ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ, ਪ੍ਰਦੂਸ਼ਣ ਸਰਟੀਫਿਕੇਟ, ਬਿਨਾਂ ਹੈਲਮੇਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਘਾਟ ਕਾਰਨ ਅਤੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਸਮੇਤ ਕਰੀਬ 27 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਇਸ ਦੇ ਨਾਲ ਹੀ 4 ਘੱਟ ਉਮਰ ਵਾਲੇ ਬੱਚਿਆਂ ਦੇ ਚਲਾਨ ਕੱਟੇ ਗਏ ਅਤੇ ਇਨ੍ਹਾਂ ਦੇ ਵਾਹਨ ਬਾਊਂਡ ਕੀਤੇ। ਇਸ ਦੇ ਨਾਲ ਹੀ ਟ੍ਰੈਫਿਕ ਟੀਮ ਨੇ ਇਕ ਟਿਪਰ, ਜਿਸ ਦੇ ਡਰਾਈਵਰ ਦੇ ਪਾਸ ਡਰਾਈਵਿੰਗ ਲਾਇਸੈਂਸ ਨਾ ਹੋਣ ਕਰ ਕੇ ਅਤੇ ਓਵਰ ਲੋਡ ਹੋਣ ਕਰ ਕੇ ਬਾਊਂਡ ਕੀਤਾ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪੈਟਰੋਲ ਪੰਪ 'ਤੇ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8