ਜਦ ਕੋਈ ਪੁਲਸ ਮੁਲਾਜ਼ਮ ਨਸ਼ੇ ਦੇ ਨਾਜਾਇਜ਼ ਧੰਦੇ ’ਚ ਸ਼ਾਮਲ ਪਾਇਆ ਗਿਆ ਤਾਂ ਹੋਵੇਗੀ ਸਖ਼ਤ ਕਾਰਵਾਈ : SSP ਦਯਾਮਾ

Friday, Jun 21, 2024 - 04:45 PM (IST)

ਜਦ ਕੋਈ ਪੁਲਸ ਮੁਲਾਜ਼ਮ ਨਸ਼ੇ ਦੇ ਨਾਜਾਇਜ਼ ਧੰਦੇ ’ਚ ਸ਼ਾਮਲ ਪਾਇਆ ਗਿਆ ਤਾਂ ਹੋਵੇਗੀ ਸਖ਼ਤ ਕਾਰਵਾਈ : SSP ਦਯਾਮਾ

ਗੁਰਦਾਸਪੁਰ(ਵਿਨੋਦ) : ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਦੇ ਹੁਕਮਾਂ ’ਤੇ ਅੱਜ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਨਜਾਇਜ਼ ਸ਼ਰਾਬ ਦੇ ਧੰਦੇ ਲਈ ਬਦਨਾਮ ਪਿੰਡ ਪਨਿਆੜ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਕੀਤੀ। ਇਸ ਤਲਾਸ਼ੀ ਮੁਹਿੰਮ ਵਿੱਚ ਡੀ.ਐੱਸ.ਪੀ ਦੀਨਾਨਗਰ, ਥਾਣਾ ਇੰਚਾਰਜ ਦੀਨਾਨਗਰ ਅਤੇ ਕੁਝ ਹੋਰ ਥਾਣਿਆਂ ਦੇ ਇੰਚਾਰਜਾਂ ਅਤੇ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ-  ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ

ਜਦੋਂ ਪੁਲਸ ਮੁਲਾਜ਼ਮਾਂ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਪਿੰਡ ਦੇ ਲੋਕ ਪੁਲਸ ਦੀ ਮਦਦ ਲਈ ਅੱਗੇ ਆ ਗਏ ਅਤੇ ਲੋਕਾਂ ਨੇ ਪੁਲਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਹੁਣ ਜੇਕਰ ਕੋਈ ਪਿੰਡ ’ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਕਰਦਾ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨਗੇ। ਲੋਕਾਂ ਨੇ ਦੋਸ਼ ਲਾਇਆ ਕਿ ਕੁਝ ਪੁਲਸ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲਾ ਪਿੰਡ ਹੈ ਜਿੱਥੇ ਲੋਕਾਂ ਨੇ ਪੁਲਸ ਦੇ ਸਰਚ ਅਭਿਆਨ ਦਾ ਸਮਰਥਨ ਕੀਤਾ ਹੈ ਅਤੇ ਲੋਕਾਂ ਨੇ ਖੁਦ ਨਸ਼ਿਆਂ ਖਿਲਾਫ ਅੱਗੇ ਆਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਸ ਮੁਲਾਜ਼ਮ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਵਿੱਚ ਹੀ ਨਸ਼ੇ ਦੇ ਸੌਦਾਗਰਾਂ ਦੀ ਕਰੀਬ 25 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਸ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਣ ਵਾਲਿਆਂ ਬਾਰੇ ਗੁਪਤ ਸੂਚਨਾ ਦਿੰਦਾ ਹੈ ਤਾਂ ਉਸ ਦਾ ਨਾਂ ਕਿਸੇ ਵੀ ਹਾਲਤ ਵਿੱਚ ਜਨਤਕ ਨਹੀਂ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਪਨਿਆੜ ਵਿੱਚ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਢੀਡਾ ਸਾਂਸੀਆ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੇ ਤਾਲੇ ਤੋੜ ਕੇ ਤਲਾਸ਼ੀ ਲਈ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News