ਭਾਜਪਾ ਪ੍ਰਧਾਨ ''ਤੇ ਹੋਏ ਹਮਲੇ ਪਿੱਛੇ ਰਾਜਨੀਤਿਕ ਪਾਰਟੀਆਂ ਦਾ ਹੱਥ-ਛੀਨਾ

10/13/2020 3:23:22 PM

ਅੰਮ੍ਰਿਤਸਰ(ਬਿਊਰੋ)—ਅੰਮ੍ਰਿਤਸਰ ਭਾਜਪਾ ਦਫ਼ਤਰ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ 'ਤੇ ਮੰਤਰੀ ਤਰੁਣ ਚੁਘ ਨੇ ਅੰਮ੍ਰਿਤਸਰ ਭਾਜਪਾ ਦੇ ਦਫ਼ਤਰ ਕਿਸਾਨਾਂ ਨਾਲ ਅਤੇ ਰਾਜਿੰਦਰ ਮੋਹਨ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨਾਲ ਵਰਚਉਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਸਬੰਧੀ ਗੱਲਬਾਤ ਕੀਤੀ। 
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਿੰਦਰ ਮੋਹਨ ਛੀਨਾ ਨੇ ਦੱਸਿਆ ਕਿ 5 ਜੂਨ 2020 ਤੋਂ ਹੀ ਇਨ੍ਹਾਂ ਆਰਡੀਨੈਂਸ ਨੂੰ ਪਾਸ ਕਰਨ ਦੀ ਚਰਚਾ ਚੱਲ ਰਹੀ ਸੀ, ਉਦੋਂ ਇਨ੍ਹਾਂ ਦਾ ਵਿਰੋਧ ਨਹੀਂ ਹੋਇਆ ਪਰ ਹੁਣ ਜੇਕਰ ਕਿਸਾਨ ਇਨ੍ਹਾਂ ਆਰਡੀਨੈਂਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਤਾਂ ਇਸ ਦਾ ਸਾਰਥਿਕ ਹੱਲ ਬੈਠ ਕੇ ਵਿਚਾਰ-ਵਟਾਂਦਰਾ ਕਰਕੇ ਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਹੋਣ ਵਾਲੀ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ 'ਚ ਅਸੀਂ ਉਮੀਦ ਕਰਦੇ ਹਾਂ ਕਿ ਕਿਸਾਨ ਜਥੇਬੰਦੀਆਂ ਜਰੂਰ ਜਾਣਗੀਆਂ। ਇਸੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ 'ਤੇ ਹਮਲਾ ਕਿਸਾਨਾਂ ਨੇ ਨਹੀਂ ਸਗੋਂ ਕਿਸੇ ਰਾਜਨੀਤਿਕ ਪਾਰਟੀ ਨੇ ਕੀਤਾ ਹੈ। ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।


Aarti dhillon

Content Editor

Related News