ਜ਼ਿਮਨੀ ਚੋਣ 2024: ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ

Tuesday, Nov 19, 2024 - 06:03 PM (IST)

ਜ਼ਿਮਨੀ ਚੋਣ 2024: ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਗੁਰਦਾਸੁਪਰ (ਹਰਮਨ)- ਕੱਲ੍ਹ 20 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਪੈ ਰਹੀਆਂ ਵੋਟਾਂ ਲਈ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਲਈ ਕੁਲ 241 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ ਅਤੇ ਪੋਲਿੰਗ ਪਾਰਟੀਆਂ ਈ.ਵੀ.ਐਮ ਮਸ਼ੀਨਾਂ ਤੇ ਚੋਣ ਸਮੱਗਰੀ ਲੈ ਕੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਸੜਕ 'ਤੇ ਪੈ ਗਈਆਂ ਭਾਜੜਾਂ

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰਾਂ ਨਿਰਪੱਖ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਈ ਜਾਵੇਗੀ। ਪੋਲਿੰਗ ਸਟੇਸ਼ਨ ਉੱਪਰ ਪੰਜਾਬ ਪੁਲਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸਾਂਤੀ ਦਾ ਮਾਹੋਲ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 20 ਨਵੰਬਰ ਨੂੰ ਬਿਨ੍ਹਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰ ਸਾਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News