ਪਿੰਡ ਝਬਕਰਾ ਦੇ ਛੱਪੜ ''ਚ ਨੌਜਵਾਨ ਦੀ ਮਿਲੀ ਲਾਸ਼
Friday, Sep 26, 2025 - 12:20 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਝਬਕਰਾ ਦੇ ਛੱਪੜ ਵਿਚੋਂ ਅੱਜ ਸਵੇਰੇ ਇਕ ਨੌਜਵਾਨ ਦੀ ਤਰਦੀ ਹੋਈ ਲਾਸ਼ ਮਿਲਣ ਕਰਕੇ ਇਲਾਕੇ ਅੰਦਰ ਸਨਸਨੀ ਫੈਲ ਗਈ। ਇਸ ਸੰਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਲੋਕ ਜਦੋੰ ਸਵੇਰੇ ਆਪਣੇ ਖੇਤਾਂ ਵੱਲ ਗੇੜਾ ਮਾਰਨ ਗਏ ਤਾਂ ਛੱਪੜ ਦੇ ਪਾਣੀ ਵਿਚ ਇਕ ਨੌਜਵਾਨ ਦੀ ਤਰਦੀ ਹੋਈ ਲਾਸ਼ ਦਿਖਾਈ ਦਿੱਤੀ।
ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਉਧਰ ਇਸ ਸਬੰਧੀ ਜਦ ਥਾਣਾ ਮੁਖੀ ਬਹਿਰਾਮਪੁਰ ਜਤਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਬਾਕੀ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ ਪਹਿਚਾਣ ਸ਼ਸ਼ੀ ਪੁੱਤਰ ਨਰੇਸ਼ ਕੁਮਾਰ ਵਾਸੀ ਨਾਭਾ ਦਾਸ ਕਾਲੋਨੀ ਵਜੋਂ ਹੋਈ ਹੈ।