ਛੱਪੜ ’ਚੋਂ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼
Tuesday, May 10, 2022 - 05:26 PM (IST)

ਬਟਾਲਾ (ਜ.ਬ., ਯੋਗੀ, ਅਸ਼ਵਨੀ)- ਅੱਜ ਸਵੇਰੇ ਪਿੰਡ ਖਤੀਬ ਦੇ ਛੱਪੜ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਸੁਖਦੇਵ ਸਿੰਘ, ਹੌਲਦਾਰ ਓਮ ਪ੍ਰਕਾਸ਼ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿੰਡ ਖਤੀਬ ਤੋਂ ਨਿਰਮਲ ਸਿੰਘ ਪ੍ਰਧਾਨ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਸਾਡੇ ਪਿੰਡ ਦੇ ਛੱਪੜ ਵਿਚ ਇਕ ਲਾਸ਼ ਤੈਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ
ਲਾਸ਼ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਅਸੀਂ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਕੁਝ ਸਮਾਜ ਸੇਵਕਾਂ ਬਿੱਟੂ, ਕੇਸ਼ਵ ਅਤੇ ਜੇਮਸ ਆਦਿ ਦੀ ਮਦਦ ਨਾਲ ਛੱਪੜ ਵਿਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ, ਜਿਸ ਦੇ ਬਾਰੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿਛ ਕੀਤੀ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਨਾ ਹੋਣ ਕਰਕੇ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ।