ਪੌਂਗ ਡੈਮ ਅਥਾਰਟੀ ਵੱਲੋਂ ਦਰਿਆ ਬਿਆਸ ’ਚ ਹੋਰ ਪਾਣੀ ਛੱਡਣ ਦਾ ਅਲਰਟ ਜਾਰੀ, ਵੱਧ ਸਕਦੈ ਪਾਣੀ ਦਾ ਪੱਧਰ

08/20/2022 5:32:58 PM

ਗੁਰਦਾਸਪੁਰ (ਹੇਮੰਤ, ਵਿਨੋਦ) - ਪੌਂਗ ਡੈਮ ਅਥਾਰਟੀ ਨੇ ਚਿਤਾਵਨੀ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਮਿਤੀ 20 ਅਗਸਤ 2022 ਨੂੰ ਦੁਪਹਿਰ 01:00 ਵਜੇ 422267 ਕਿਊਸਿਕ ਪਾਣੀ ਡੈਮ ਵਿੱਚ ਆ ਰਿਹਾ ਹੈ ਅਤੇ ਡੈਮ ਵਿੱਚ ਪਾਣੀ ਦਾ ਪੱਧਰ 1372.33 ਫੁੱਟ ਤੱਕ ਪਹੁੰਚ ਗਿਆ ਹੈ। ਪੌਂਗ ਡੈਮ ਵਿੱਚ ਆ ਰਹੇ ਲਗਾਤਾਰ ਜ਼ਿਆਦਾ ਪਾਣੀ ਦੇ ਕਾਰਨ ਡੈਮ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੌਂਗ ਡੈਮ ਅਥਾਰਟੀ ਵੱਲੋਂ ਵਾਧੂ ਪਾਣੀ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਜਾਵੇਗਾ, ਜਿਥੋਂ ਇਹ ਪਾਣੀ ਅੱਗੇ ਬਿਆਸ ਦਰਿਆ ਵਿੱਚ ਛੱਡਿਆ ਜਾਵੇਗਾ। ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਪੌਂਗ ਡੈਮ ਅਥਾਰਟੀ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਕੁੱਤੇ ਦੀ ਵਜ੍ਹਾ ਕਰਕੇ ਟਲਿਆ ਅੰਮ੍ਰਿਤਸਰ 'ਚ ਬੰਬ ਧਮਾਕਾ, ਵੀਡੀਓ ਵਾਇਰਲ

ਪੌਂਗ ਡੈਮ ਅਥਾਰਟੀ ਵੱਲੋਂ ਜਾਰੀ ਚਿਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬਿਆਸ ਦਰਿਆ ਦੇ ਨਜਦੀਕ ਵਸੋਂ ਨੂੰ ਅਗਾਹ ਕੀਤਾ ਹੈ ਕਿ ਉਹ ਪਾਣੀ ਦੀ ਮਾਰ ਵਿੱਚ ਆਉਂਦੇ ਨੀਵੇਂ ਇਲਾਕਿਆਂ ਵਿੱਚ ਨਾ ਜਾਣ। ਜਿਹੜੀ ਵਸੋਂ ਬਿਆਸ ਦਰਿਆ ਦੇ ਨਜ਼ਦੀਕ ਹੈ, ਉਹ ਚੌਂਕਸ ਰਹੇ ਅਤੇ ਪਾਣੀ ਦਾ ਪੱਧਰ ਵੱਧਣ ਤੋਂ ਪਹਿਲਾਂ ਹੀ ਸੁਰੱਖਿਅਤ ਥਾਵਾਂ ’ਤੇ ਚਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਹਾਲਾਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਪੁਲਸ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, CCTV ’ਚ ਕੈਦ ਹੋਏ ਨੌਜਵਾਨ (ਤਸਵੀਰਾਂ)

 


rajwinder kaur

Content Editor

Related News