ਸਿਹਤ ਵਿਭਾਗ ਵਲੋਂ ਵਿਦੇਸ਼ਾਂ ਤੋਂ ਆਏ ਲੋਕਾਂ ਦੇ ਘਰਾਂ ਬਾਹਰ ਲਗਾਏ ਕੋਵਿਡ-19 ਏਕਾਂਤਵਾਸ ਦੇ ਪੋਸਟਰ

03/22/2020 8:06:21 PM

ਪੱਟੀ, (ਸੌਰਭ)— ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀਆਂ ਹਦਾਇਤਾਂ 'ਤੇ ਡਾ.ਅਨੂਪ ਕੁਮਾਰ ਸਿਵਲ ਸਰਜਨ ਜ਼ਿਲ੍ਹਾ ਤਰਨ ਤਾਰਨ ਦੀ ਅਗਵਾਈ ਹੇਠ ਵਿਦੇਸ਼ ਤੋਂ ਪਰਤੇ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਘਰਾਂ ਅੰਦਰ ਹੀ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਡਾ. ਬੀਰਇੰਦਰ ਕੌਰ ਐੱਸ. ਐੱਮ. ਓ ਪੱਟੀ ਨੇ ਦੱਸਿਆ ਕਿ ਪੱਟੀ ਸ਼ਹਿਰ ਅੰਦਰ ਸਿਹਤ ਵਿਭਾਗ ਟੀਮ ਵਲੋਂ ਜਾਂਚ ਕੀਤੀ ਗਈ ਹੈ। ਜਿਸ 'ਤੇ ਸਾਹਮਣੇ ਆਇਆ ਕਿ ਵੱਖ-ਵੱਖ ਦੇਸ਼ਾਂ ਤੋਂ ਕਰੀਬ 26 ਲੋਕ ਆਏ ਹਨ ਅਤੇ ਉਨ੍ਹਾਂ ਦੇ ਘਰਾਂ ਬਾਹਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕੋਵਿਡ-19 ਏਕਾਂਤਵਾਸ ਤਹਿਤ ਪੋਸਟਰ ਲਗਾਏ ਗਏ ਹਨ ਕਿ ਉਹ 14 ਦਿਨ ਤੱਕ ਆਪਣੇ ਘਰਾਂ ਤੋਂ ਬਾਹਰ ਨਹੀਂ ਜਾਣਗੇ ਅਤੇ ਜੇਕਰ ਕੋਈ ਘਰ 'ਚ ਮੌਜੂਦ ਨਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸ.ਐੱਮ.ਓ ਨੇ ਦੱਸਿਆ ਕਿ ਇਨ੍ਹਾਂ ਘਰ੍ਹਾਂ ਦੀ ਕਿਸੇ ਵੇਲੇ ਉੱਚ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਸਕਦੀ ਹੈ।

KamalJeet Singh

This news is Content Editor KamalJeet Singh