ਬਟਾਲਾ ਅਤੇ ਗੁਰਦਾਸਪੁਰ ਰੇਲਵੇ ਸਟੇਸ਼ਨਾਂ ’ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਲੱਗੇ ਪੋਸਟਰ

Thursday, Apr 13, 2023 - 01:48 PM (IST)

ਬਟਾਲਾ ਅਤੇ ਗੁਰਦਾਸਪੁਰ ਰੇਲਵੇ ਸਟੇਸ਼ਨਾਂ ’ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਲੱਗੇ ਪੋਸਟਰ

ਬਟਾਲਾ/ਗੁਰਦਾਸਪੁਰ (ਬੇਰੀ, ਸਾਹਿਲ, ਵਿਨੋਦ) :‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਲਈ ਰੇਲਵੇ ਸਟੇਸ਼ਨ ਗੁਰਦਾਸਪੁਰ ਅਤੇ ਬਟਾਲਾ ’ਤੇ ਪੋਸਟਰ ਲੱਗੇ ਦਿਖਾਈ ਦਿੱਤੇ ਹਨ। ਇਸ ਦੌਰਾਨ ਪੋਸਟਰਾਂ ’ਚ ਅੰਮ੍ਰਿਤਪਾਲ ਸਿੰਘ ਦੀ ਫੋਟੋ ਲਗਾ ਕੇ ਲਿਖਿਆ ਕਿ ਇਹ ਵਿਅਕਤੀ ਪੁਲਸ ਨੂੰ ਕਈ ਮਾਮਲਿਆਂ ’ਚ ਲੋੜੀਂਦਾ ਹੈ ਅਤੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ, ਪੁਲਸ ਵੱਲੋਂ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਨਾਲ ਹੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ। ਇਸ ਦੌਰਾਨ ਬਟਾਲਾ ਜੀ. ਆਰ. ਪੀ. ਦੇ ਐੱਸ. ਆਈ. ਗੁਰਨਾਮ ਸਿੰਘ ਅਤੇ ਆਰ. ਪੀ. ਐੱਫ. ਦੇ ਏ. ਐੱਸ. ਆਈ. ਕੇਵਲ ਸ਼ਰਮਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਧੀਨ ਬਟਾਲਾ ਰੇਲਵੇ ਸਟੇਸ਼ਨ ’ਤੇ ਸਰਚ ਅਭਿਆਨ ਚਲਾਉਂਦੇ ਹੋਏ ਰੇਲਵੇ ਸਟੇਸ਼ਨ ’ਤੇ ਪਏ ਸਾਮਾਨ ਅਤੇ ਯਾਤਰੀਆਂ ਦੇ ਸਾਮਾਨ ਦੀ ਡੂੰਘਾਈ ਜਾਂਚ ਕੀਤੀ ਗਈ ਹੈ, ਨਾਲ ਹੀ ਉਨ੍ਹਾਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਅੰਮ੍ਰਿਤਪਾਲ ਸਿੰਘ ਦੇ ਵਾਂਟਿਡ ਦੇ ਪੋਸਟਰ ਵੀ ਲਗਾਏ ਹਨ।

PunjabKesari

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਮਨੀਲਾ ਤੋਂ ਸਾਢੇ 5 ਸਾਲ ਬਾਅਦ ਘਰ ਪਰਤਿਆ ਪੰਜਾਬੀ ਨੌਜਵਾਨ

ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ’ਤੇ ਸਰਚ ਅਭਿਆਨ ਚਲਾਇਆ ਜਾਂਦਾ ਹੈ, ਜੋ ਭਵਿੱਖ ’ਚ ਵੀ ਜਾਰੀ ਰਹੇਗਾ। ਇਸ ਸਬੰਧੀ ਰੇਲਵੇ ਸਟੇਸ਼ਨ ਗੁਰਦਾਸਪੁਰ ਦੇ ਚੌਂਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਉੱਚ ਅਧਿਕਾਰੀਆਂ ਦੇ ਆਦੇਸ਼ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਰੇਲਵੇ ਸਟੇਸ਼ਨ ’ਤੇ ਲਗਾਏ ਜਾਣ, ਜਿਸ ਅਧੀਨ ਇਹ ਪੋਸਟਰ ਲਗਾਏ ਗਏ, ਤਾਂ ਕਿ ਉਸਨੂੰ ਗ੍ਰਿਫਤਾਰ ਕੀਤਾ ਜਾ ਸਕੇ।

PunjabKesari

ਇਹ ਵੀ ਪੜ੍ਹੋ : ਫ਼ਸਲ ਖ਼ਰਾਬ ਹੋਣ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News