ਅੰਮ੍ਰਿਤਪਾਲ ਦੀ ਭਾਲ ਲਈ ਪ੍ਰਸ਼ਾਸਨ ਦੀ ਤਿੱਖੀ ਨਜ਼ਰ, ਬਿਆਸ ਰੇਲਵੇ ਸਟੇਸ਼ਨ ’ਤੇ ਲੱਗੇ ਪੋਸਟਰ

Friday, Apr 14, 2023 - 11:12 AM (IST)

ਬਾਬਾ ਬਕਾਲਾ ਸਾਹਿਬ (ਜ.ਬ.)- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੇ ਸੂਬੇ ਵਿਚ ਆਪ੍ਰੇਸ਼ਨ ਅੰਮ੍ਰਿਤਪਾਲ ਦੇ ਸਬੰਧ ’ਚ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ (ਲਾਅ ਐਂਡ ਆਰਡਰ) ਵੱਲੋਂ ਜਾਰੀ ਪੱਤਰ ਨੰਬਰ 28566 ਮਿਤੀ 10/04/2023 ਜਿਸ ਵਿਚ ਸਪੈਸ਼ਲ ਡੀ. ਜੀ. ਪੀ. ਰੇਲਵੇ ਨੂੰ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਸੂਬੇ ਵਿਚਲੇ ਰੇਲਵੇ ਸਟੇਸ਼ਨਾਂ ’ਤੇ ਉਸਦੇ ਪੋਸਟਰ ਚਿਪਕਾਏ ਜਾਣ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਨੇ ਸਰਹੱਦੀ ਖ਼ੇਤਰਾਂ ਦੇ ਸਕੂਲਾਂ 'ਚ ਕੀਤੀ ਦੌਰਾ, ਕਿਹਾ- ਵੱਡੇ ਸੁਧਾਰਾਂ ਦੀ ਹੈ ਲੋੜ

ਇਨ੍ਹਾਂ ਹੁਕਮਾਂ ਤਹਿਤ ਬਿਆਸ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਵੱਲੋਂ ਅੰਮ੍ਰਿਤਪਾਲ ਦੇ ਪੋਸਟਰ ਚਿਪਕਾਏ ਗਏ, ਜਿਸ ਉਪਰ ਲਿਖਿਆ ਗਿਆ ਕਿ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਨੂੰ ਉਸਦਾ ਨਾਂ ਗੁਪਤ ਰੱਖਣ ਦੀ ਸੂਰਤ ’ਤੇ ਉਸਨੂੰ ਵਾਜਬ ਇਨਾਮ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਰੇਲਵੇ ਪੁਲਸ ਵੱਲੋਂ ਬਿਆਸ ਸਟੇਸ਼ਨ ’ਤੇ ਹਰ ਆਉਣ ਜਾਣ ਵਾਲੇ ਯਾਤਰੀ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News