ਗਰਮੀਆਂ ਦੇ ਸ਼ੁਰੂਆਤੀ ਦਿਨਾਂ ''ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਲੋਕ ਬੇਹਾਲ

Thursday, Apr 23, 2026 - 11:18 AM (IST)

ਗਰਮੀਆਂ ਦੇ ਸ਼ੁਰੂਆਤੀ ਦਿਨਾਂ ''ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਲੋਕ ਬੇਹਾਲ

ਅੰਮ੍ਰਿਤਸਰ (ਰਮਨ/ਵਿਕਰਮਜੀਤ)-ਪੰਜਾਬ ਵਿਚ ਗਰਮੀ ਦੀ ਸ਼ੁਰੂਆਤ ਨਾਲ ਹੀ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਪਮਾਨ ਵਿਚ ਲਗਾਤਾਰ ਵਾਧੇ ਨਾਲ ਘਰਾਂ ਵਿਚ ਏ. ਸੀ., ਕੂਲਰ ਅਤੇ ਪੱਖਿਆਂ ਦੀ ਵਰਤੋਂ ਵਧ ਗਈ ਹੈ, ਜਿਸ ਕਾਰਨ ਬਿਜਲੀ ਦੀ ਮੰਗ ਅਚਾਨਕ ਚੜ੍ਹ ਗਈ ਹੈ। ਪਰ ਸਪਲਾਈ ਇਸ ਮੰਗ ਦੇ ਮੁਤਾਬਕ ਨਹੀਂ ਵਧ ਰਹੀ, ਜਿਸ ਨਾਲ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਲੋਡ ਸ਼ੈਡਿੰਗ ਵਧ ਗਈ ਹੈ। ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋਕਾਂ ਨੂੰ ਦਿਨ ਵਿਚ ਕਈ ਵਾਰ ਬਿਜਲੀ ਤੋਂ ਬਿਨਾਂ ਰਹਿਣਾ ਪੈ ਰਿਹਾ ਹੈ। ਕਈ ਥਾਵਾਂ ’ਤੇ ਘੰਟਿਆਂਬੱਧੀ ਲੰਬੇ ਕੱਟ ਲੱਗ ਰਹੇ ਹਨ, ਜਿਸ ਨਾਲ ਘਰੇਲੂ ਕੰਮਕਾਜ, ਵਪਾਰ ਅਤੇ ਬੱਚਿਆਂ ਦੀ ਪੜ੍ਹਾਈ ’ਤੇ ਵੀ ਅਸਰ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿਚ ਬਿਜਲੀ ਦੀ ਕਮੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਲਈ ਹਾਲਾਤ ਹੋਰ ਵੀ ਮੁਸ਼ਕਿਲ ਬਣ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਓਵਰਲੋਡਿੰਗ ਅਤੇ ਪੁਰਾਣਾ ਢਾਂਚਾ ਮੁੱਖ ਕਾਰਨ

ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ’ਤੇ ਵਧਦਾ ਲੋਡ ਅਤੇ ਪੁਰਾਣਾ ਢਾਂਚਾ ਇਸ ਸਮੱਸਿਆ ਦੇ ਮੁੱਖ ਕਾਰਨ ਹਨ। ਕਈ ਇਲਾਕਿਆਂ ਵਿਚ ਟ੍ਰਾਂਸਫਾਰਮਰ ਓਵਰਲੋਡ ਹੋ ਰਹੇ ਹਨ, ਜਿਸ ਨਾਲ ਅਕਸਰ ਫਾਲਟ ਪੈ ਰਹੇ ਹਨ ਅਤੇ ਸਪਲਾਈ ਬੰਦ ਹੋ ਜਾਂਦੀ ਹੈ। ਇਸ ਦੇ ਨਾਲ ਹੀ ਬਿਜਲੀ ਚੋਰੀ ਵੀ ਲੋਡ ਨੂੰ ਵਧਾਉਣ ਵਿਚ ਵੱਡੀ ਭੂਮਿਕਾ ਨਿਭਾਅ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਢਾਂਚੇ ਨੂੰ ਅਪਗ੍ਰੇਡ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਇਸ ਮਾਮਲੇ ਵਿਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਧਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਫੜੀ ਗਈ 35,00,00,000 ਕਰੋੜ ਦੀ ਹੈਰੋਇਨ, 5 ਮੁਲਜ਼ਮ ਗ੍ਰਿਫ਼ਤਾਰ

ਵਿਭਾਗ ਵੱਲੋਂ ਪਹਿਲਾਂ ਹੀ ਕੱਟਾਂ ਬਾਰੇ ਜਾਰੀ ਕੀਤੀ ਸੂਚਨਾ

ਬਿਜਲੀ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਸੰਭਾਵਿਤ ਬਿਜਲੀ ਕੱਟਾਂ ਬਾਰੇ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਹੈ। ਵਿਭਾਗ ਅਨੁਸਾਰ ਵਧਦੇ ਲੋਡ ਅਤੇ ਮੈਂਟੇਨੈਂਸ ਕਾਰਜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਇਲਾਕਿਆਂ ਵਿਚ ਸਮੇਂ-ਸਮੇਂ ’ਤੇ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰਨ ਦਾ ਮਕਸਦ ਇਹ ਹੈ ਕਿ ਉਹ ਆਪਣੇ ਦਿਨਚਰਿਆ ਦੇ ਕੰਮ ਉਸ ਦੇ ਅਨੁਸਾਰ ਯੋਜਨਾਬੱਧ ਕਰ ਸਕਣ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਿਜਲੀ ਦੀ ਬਚਤ ਕਰਨ ਅਤੇ ਬਿਨਾਂ ਲੋੜ ਦੇ ਉਪਕਰਣਾਂ ਦੀ ਵਰਤੋਂ ਤੋਂ ਬਚਣ।

ਇਹ ਵੀ ਪੜ੍ਹੋ- ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News