ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਬਿਜਲੀ ਦੇ 15-20 ਮੀਟਰਾਂ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣ ਤੋਂ ਟਲਿਆ

04/23/2022 6:52:11 PM

ਪਠਾਨਕੋਟ (ਧਰਮਿੰਦਰ) - ਪਠਾਨਕੋਟ ਦੇ ਪਿੰਡ ਭਗਵਾਨਸਰ 'ਚ ਅੱਜ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਟਲ ਗਿਆ, ਜਦੋਂ ਪਿੰਡ 'ਚ ਲੱਗੇ ਬਿਜਲੀ ਦੇ ਬਕਸਿਆਂ ਦੇ ਕਰੀਬ 15-20 ਮੀਟਰ 'ਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮੀਟਰਾਂ ਦੀਆਂ ਸਾਰੀਆਂ ਤਾਰਾਂ ਵੀ ਸੜ ਗਈਆਂ। ਲੋਕਾਂ ਨੇ ਦੱਸਿਆ ਕਿ ਇਹ ਸਭ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਜੇਕਰ ਗੱਲ ਬਿਜਲੀ ਵਿਭਾਗ ਦੀ ਕੀਤੀ ਜਾਵੇ ਤਾਂ ਸੱਚ ਹੈ ਕਿ ਅਕਸਰ ਜਦੋਂ ਬਿਜਲੀ ਵਾਲੇ ਬਕਸੇ ਵਿੱਚ ਮੀਟਰ ਲਗਾਏ ਜਾਂਦੇ ਹਨ ਤਾਂ ਤਾਰਾਂ ਨੰਗੀਆਂ ਰਹਿ ਜਾਂਦੀਆਂ ਹਨ। ਤਾਰਾਂ ਨੰਗੀਆਂ ਰਹਿਣ ਕਾਰਨ ਸ਼ਾਰਟ ਸਰਕਟ ਹੋ ਜਾਂਦਾ ਹੈ ਅਤੇ ਮੀਟਰ ਨੂੰ ਅੱਗ ਲੱਗ ਜਾਂਦੀ ਹੈ। ਬਿਜਲੀ ਵਿਭਾਗ ਵਾਲੇ ਇਸ ਗੱਲ ਦਾ ਬੋਝ ਆਮ ਲੋਕਾਂ ’ਤੇ ਪਾ ਦਿੰਦੇ ਹਨ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਬਿਜਲੀ ਵਿਭਾਗ ਨੂੰ ਅਜਿਹੀ ਲਾਪਰਵਾਹੀ ਕਦੇ ਨਹੀਂ ਕਰਨੀ ਚਾਹੀਦੀ ਅਤੇ ਇਸ ਦਾ ਬੋਝ ਲੋਕਾਂ ’ਤੇ ਵੀ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਅਪੀਲ ਕੀਤੀ ਕਿ ਉਹ ਇਸ ਵੱਲ ਧਿਆਨ ਦੇਣ। 


rajwinder kaur

Content Editor

Related News