ਹਲਕਾ ਇੰਚਾਰਜ਼ ਜਥੇ:ਬਲਜੀਤ ਜਲਾਲਉਸਮਾਂ ਦੀ ਅਗਵਾਈ ’ਚ ਬਿਜਲੀ ਘਰ ਸਠਿਆਲਾ ਅੱਗੇ ਲਾਇਆ ਧਰਨਾ

2021-07-02T18:00:47.777

ਬਾਬਾ ਬਕਾਲਾ ਸਾਹਿਬ (ਰਾਕੇਸ਼) - ਅੱਤ ਦੀ ਪੈ ਰਹੀ ਗਰਮੀ ’ਚ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਅਤੇ ਝੋਨੇ ਦੇ ਸੀਜ਼ਨ ਵਿੱਚ 8 ਘੰਟੇ ਦੀ ਲਗਾਤਾਰ ਬਿਜਲੀ ਸਪਲਾਈ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਇਕ ਰੋਜ਼ਾ ਬਿਜਲੀ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਧਰਨੇ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਦੀ ਅਗਵਾਈ ਹੇਠ ਅਤੇ ਬਸਪਾ ਵਰਕਰਾਂ ਦੀ ਸ਼ਮੂਲੀਅਤ ਨਾਲ ਬਿਜਲੀ ਘਰ ਸਠਿਆਲਾ ਮੂਹਰੇ ਰੋਸ ਧਰਨਾ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਜਾਇਦਾਦ ਦੇ ਕਲੇਸ਼ ਨੇ ਫਿੱਕੇ ਕੀਤੇ ਰਿਸ਼ਤੇ, ਜਾਂਦਾ ਹੋਇਆ ‘ਪੁੱਤ’ ਮਾਂ ਨੂੰ ਦੇ ਗਿਆ ਕਦੇ ਨਾ ਭੁੱਲਣ ਵਾਲਾ ਦਰਦ

ਇਸ ਮੌਕੇ ਵਰਕਰਾਂ ਵਲੋਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਧਰਨੇ ਵਿੱਚ ਜਲਾਲਉਸਮਾਂ ਤੋਂ ਇਲਾਵਾ ਸਵਿੰਦਰ ਸਿੰਘ ਛੱਜਲਵੱਡੀ ਸੂਬਾਈ ਜਨਰਲ ਸਕੱਤਰ, ਨਿਰਮਲ ਸਿੰਘ ਬਿੱਲੂ, ਤਰਸੇਮ ਸਿੰਘ, ਰਣਜੀਤ ਸਿੰਘ (ਤਿੰਨੇ ਸਰਕਲ ਪ੍ਰਧਾਨ), ਪੂਰਨ ਸਿੰਘ ਖਿਲਚੀਆ ਆਦਿ ਸੈਂਕੜੇ ਅਕਾਲੀ ਤੇ ਬਸਪਾ ਵਰਕਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)


rajwinder kaur

Content Editor

Related News