ਪੰਜਾਬ ’ਚ ਬਿਜਲੀ ਸਪਲਾਈ ਫੇਲ੍ਹ ਹੋਣ ਦੇ ਵਿਰੋਧ ’ਚ ਭਲਕੇ ਬਿਜਲੀ ਮੰਤਰੀ ਦੇ ਘਰ ਮੂਹਰੇ ਦਿੱਤਾ ਜਾਵੇਗਾ ਧਰਨਾ

04/28/2022 5:01:37 PM

ਅੰਮ੍ਰਿਤਸਰ (ਬਿਊਰੋ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰਕੇ ਹਰਾ ਚਾਰਾ, ਸਬਜ਼ੀਆਂ, ਗੰਨਾ ਸਮੇਤ ਹੋਰ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। 24 ਘੰਟੇ ਅਰਬਨ ਸਪਲਾਈ ਵਿੱਚ ਵੀ 14 ਤੋਂ 16 ਘੰਟੇ ਦੇ ਕੱਟ, ਖੇਤੀ ਨੂੰ ਕੁਝ ਘੰਟੇ ਦੇ ਦਿੱਤੇ ਸ਼ਿਡਉਲ ਵਿੱਚ ਪਾਵਰ ਕੱਟ ਦੇ ਨਾਮ ’ਤੇ ਬਿਜਲੀ ਬੰਦ ਰਹਿੰਦੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕਿਸਾਨ ਬਿਜਲੀ ਨਾ ਮਿਲਣ ਕਾਰਨ ਖੇਤਾਂ ਦੀ ਸਿੰਚਾਈ, ਪਸ਼ੂਆਂ ਲਈ ਅਗਲਾ ਹਰਾ ਚਾਰਾ ਬੀਜਣ, ਬੀਜੀਆਂ ਫ਼ਸਲਾਂ ਨੂੰ ਪਾਣੀ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ। ਇਸਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਭਲਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ। ਜੇਕਰ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।


rajwinder kaur

Content Editor

Related News