ਪਾਵਰਕਾਮ ਦੇ ਐਕਸੀਅਨ ਪਾਸੋਂ ਮੰਗੀ ਇਕ ਕਰੋੜ ਰੁਪਏ ਦੀ ਫਿਰੌਤੀ, ਨਾ ਦੇਣ ’ਤੇ ਚਲਾਈਆਂ ਗੋਲੀਆਂ

Monday, Mar 10, 2025 - 11:22 AM (IST)

ਪਾਵਰਕਾਮ ਦੇ ਐਕਸੀਅਨ ਪਾਸੋਂ ਮੰਗੀ ਇਕ ਕਰੋੜ ਰੁਪਏ ਦੀ ਫਿਰੌਤੀ, ਨਾ ਦੇਣ ’ਤੇ ਚਲਾਈਆਂ ਗੋਲੀਆਂ

ਤਰਨਤਾਰਨ (ਰਮਨ)- ਪਾਵਰ ਕਾਰਪੋਰੇਸ਼ਨ ਵਿਭਾਗ ਵਿਚ ਤੈਨਾਤ ਐਕਸੀਅਨ ਪਾਸੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ ਨੂੰ ਨਾ ਦੇਣ ਤੋਂ ਬਾਅਦ ਘਰ ਦੇ ਗੇਟ ਉਪਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਐਡਵੋਕੇਟ ਬਰੂਨੋ ਤਮਨ ਨਿਵਾਸੀ ਪੱਟੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਭਰਾ ਨਵਦੀਪ ਧਵਨ ਜੋ ਬਿਜਲੀ ਮਹਿਕਮੇ ਵਿਚ ਬਤੌਰ ਐਕਸੀਅਨ ਨੌਕਰੀ ਕਰਦਾ ਹੈ ਨੂੰ ਇਕ ਕਰੋੜ ਰੁਪਏ ਦੀ ਫਿਰੌਤੀ ਦੇਣ ਸਬੰਧੀ ਬੀਤੀ 22 ਫਰਵਰੀ ਦੀ ਸ਼ਾਮ ਫੋਨ ਕਾਲ ਉਪਰ ਧਮਕੀ ਆਈ ਸੀ। ਫੋਨ ਕਰਨ ਵਾਲੇ ਨੇ ਆਪਣਾ ਨਾਮ ਪ੍ਰਭ ਦਾਸੂਵਾਲ ਦੱਸਿਆ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਦੋਵਾਂ ਭਰਾਵਾਂ ਨੂੰ ਸਮੇਤ ਪਰਿਵਾਰ ਨੂੰ ਜਾਨੋ ਮਾਰਨ ਅਤੇ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਮਿਤੀ 28 ਫਰਵਰੀ ਨੂੰ ਸਵੇਰੇ 9 ਵਜੇ ਜਦੋਂ ਆਪਣੀ ਹਵੇਲੀ ਵਿਚ ਗਿਆ ਤਾਂ ਉਥੇ ਗੇਟ ਦੇ ਅੰਦਰ ਇਕ ਪੈਨ ਡਰਾਈਵ ਡਿੱਗੀ ਹੋਈ ਮਿਲੀ, ਜਿਸ ਨੂੰ ਕੰਪਿਊਟਰ ਵਿਚ ਖੋਲ੍ਹਣ ’ਤੇ ਇਕ ਵੀਡੀਓ ਕਲਿੱਪ, ਜਿਸ ਵਿਚ ਕੋਈ ਵਿਅਕਤੀ ਸਾਨੂੰ ਲੱਤਾਂ-ਬਾਹਾਂ ਤੋੜਨ ਦੀਆਂ ਧਮਕੀਆਂ ਦੇ ਰਿਹਾ ਹੈ ਅਤੇ ਇਸ ਵਿਚ ਬੈਂਕ ਖਾਤਾ ਨੰਬਰ ਵੀ ਦਿੱਤਾ ਗਿਆ, ਜਿਸ ਵਿਚ ਇਕ ਕਰੋੜ ਰੁਪਏ ਪਾ ਦੇਣ ਸਬੰਧੀ ਧਮਕੀ ਦਿੱਤੀ ਗਈ। ਇਸ ਤੋਂ ਬਾਅਦ ਬੀਤੀ 7 ਮਾਰਚ ਨੂੰ ਰਾਤ 11 ਵਜੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਦੋ ਅਣਪਛਾਤੇ ਨਿਕਾਬਪੋਸ਼ ਵਿਅਕਤੀਆਂ ਵੱਲੋਂ ਹੱਥ ਵਿਚ ਫੜ੍ਹੀ ਪਿਸਤੌਲ ਰਾਹੀਂ ਛੇ ਗੋਲੀਆਂ ਉਸਦੇ ਗੇਟ 'ਤੇ ਚਲਾਈਆਂ ਗਈਆਂ, ਜਿਸ ਨਾਲ ਉਸਦੇ ਗੇਟ ਦਾ ਵੀ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ, ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਉਸ ਤੋਂ ਅਗਲੇ ਦਿਨ ਵਟਸਐਪ ਫੋਨ ਕਾਲ ਰਾਹੀਂ, ਜਿਸ ਵਿਚ ਫੋਨ ਕਰਨ ਵਾਲੇ ਨੇ ਕਿਹਾ ਕਿ ਹਾਲੇ ਤਾਂ ਘਰ ਦੇ ਗੇਟ ਉਪਰ ਗੋਲੀਆਂ ਚਲਾਈਆਂ ਹਨ ਪ੍ਰੋਤੂ ਜੇ ਫਿਰੌਤੀ ਦੇ ਪੈਸੇ ਨਾ ਦਿੱਤੇ ਗਏ ਤਾਂ ਸਾਰੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਮਾਰ ਦੇਵਾਂਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਸ਼ੱਕੀ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਪੁਲਸ ਇਸ ਮਾਮਲੇ ਨੂੰ ਹੱਲ ਕਰ ਲਵੇਗੀ।

ਇਹ ਵੀ ਪੜ੍ਹੋ- ਗ੍ਰੰਥੀ ਦਾ ਹੈਰਾਨ ਕਰ ਦੇਣ ਵਾਲਾ ਕਾਰਾ, 18 ਦਿਨਾਂ 'ਚ ਕੀਤਾ ਅਜਿਹਾ ਕਾਂਡ ਕਿ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News