ਪਾਵਰਕਾਮ ਦੀ ਵੱਡੀ ਕਾਰਵਾਈ, 30 ਤੋਂ ਵੱਧ ਡੇਅਰੀਆਂ ’ਤੇ ਕੀਤੀ ਛਾਪੇਮਾਰੀ
Thursday, Jul 04, 2024 - 01:04 PM (IST)
ਅੰਮ੍ਰਿਤਸਰ (ਰਮਨ)-ਬਿਜਲੀ ਚੋਰਾਂ ਨੂੰ ਫੜਨ ਲਈ ਪਾਵਰਕਾਮ ਨੇ ਕਮਰ ਕੱਸ ਲਈ ਹੈ। ਇਸ ਸਬੰਧੀ ਬੁੱਧਵਾਰ ਨੂੰ ਪਾਵਰਕਾਮ ਦੇ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦੇ ਹੋਏ 30 ਦੇ ਕਰੀਬ ਬਿਜਲੀ ਚੋਰੀ ਦੇ ਮਾਮਲੇ ਫੜੇ, ਜਿੰਨ੍ਹਾਂ ਨੂੰ 15 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ।
ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਜਾਣਕਾਰੀ ਅਨੁਸਾਰ ਐੱਸ. ਡੀ. ਓ. ਪੱਛਮ ਉਪ ਮੰਡਲ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਐਕਸੀਅਨ ਰਾਹੁਲ ਆਨੰਦ ਇੰਨਫੋਰਸਮੈਂਟ 3 ਵਲੋਂ ਆਪਣੀ ਟੀਮ ਨਾਲ ਫਤਾਹਪੁਰ ਰੋਡ ’ਤੇ ਡੇਅਰੀ ਕੰਪਲੈਕਸ ’ਤੇ ਸਾਂਝੀ ਕਾਰਵਾਈ ਕੀਤੀ। ਇਸ ਟੀਮ ਵਿਚ ਐੱਸ. ਡੀ. ਓ. ਧਰਮਿੰਦਰ ਸਿੰਘ ਪੱਛਮੀ ਸਬ ਡਵੀਜਨ, ਐੱਸ. ਡੀ. ਓ. ਪਰਮਿੰਦਰ ਸਿੰਘ, ਜੇ. ਈ. ਤਰੁਣ ਸ਼ਰਮਾ ਅਤੇ ਜੇ. ਈ. ਅਭਿਮਨਊ ਸ਼ਰਮਾ ਸ਼ਾਮਲ ਸਨ।
ਇਹ ਵੀ ਪੜ੍ਹੋ- ਪਾਕਿਸਤਾਨ ਦੇ ਸਭ ਤੋਂ ਲੰਮੇ ਵਿਅਕਤੀ ਜ਼ਿਆ ਰਸ਼ੀਦ ਦੀ ਹੋਈ ਮੌਤ, 8 ਫੁੱਟ 2.5 ਇੰਚ ਸੀ ਕੱਦ
ਉਕਤ ਅਧਿਕਾਰੀਆਂ ਨੇ ਡੇਅਰੀ ਕੰਪਲੈਕਸ ਵਿਚ ਸਥਿਤ 30 ਤੋਂ ਵੱਧ ਡੇਅਰੀਆਂ ’ਤੇ ਅਚਨਚੇਤ ਛਾਪੇਮਾਰੀ ਕੀਤੀ ਅਤੇ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦੇ ਹੋਏ 15 ਲੱਖ ਰੁਪਏ ਦੇ ਜੁਰਮਾਨੇ ਵੀ ਕੀਤੇ। ਅਧਿਕਾਰੀਆਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿਚ ਲਗਾਤਾਰ ਜਾਰੀ ਰਹੇਗੀ ਅਤੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8