ਪਾਵਰਕਾਮ ਦੇ ਖਪਤਕਾਰਾਂ ਨੂੰ ਹੁਣ ਸੁਵਿਧਾ ਕੇਂਦਰ ''ਚ ਮਿਲਣਗੀਆਂ ਸੇਵਾਵਾਂ : ਬਿਜਲੀ ਮੰਤਰੀ ਹਰਭਜਨ ਸਿੰਘ

06/03/2022 10:01:31 PM

ਬਟਾਲਾ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਲਈ ਬਟਾਲਾ ਸ਼ਹਿਰ ਤੋਂ ਇੱਕ ਨਵਾਂ ਅਤੇ ਨਿਵੇਕਲਾ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਬਿਨ੍ਹਾਂ ਕਿਸੇ ਖੁਆਰੀ ਦੇ ਹੁਣ ਤੁਰੰਤ ਨਿਪਟਾਰਾ ਹੋ ਸਕੇਗਾ।

ਇਹ ਵੀ ਪੜ੍ਹੋ : ਸਰਕਾਰ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ, 2021-22 ਲਈ 8.1 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀ

ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਇਸ ਪਾਇਲਟ ਪ੍ਰੋਜੈਕਟ ਦੀ ਸ਼ੁਰਆਤ ਅੱਜ ਬਟਾਲਾ ਸ਼ਹਿਰ ਵਿਖੇ ਸੁਵਿਧਾ ਕੇਂਦਰ ਦਾ ਉਦਘਾਟਨ ਕਰਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਅਤੇ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News