ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Thursday, Feb 13, 2020 - 11:23 PM (IST)

ਅੰਮ੍ਰਿਤਸਰ, (ਅਣਜਾਣ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕੀਤੇ ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਝੰਡੇ ਬੁੰਗੇ ਨੂੰ ਜਾਣ ਵਾਲੀਆਂ ਪੌੜੀਆਂ 'ਚ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਜਬਰ-ਜ਼ੁਲਮ ਤੇ ਬੇਇਨਸਾਫ਼ੀ ਖਿਲਾਫ਼ ਲੜਨ ਅਤੇ ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਉਣ ਵਾਲੀ ਪਾਰਟੀ ਹੈ। ਐੱਨ. ਸੀ. ਆਰ. ਅਤੇ ਸੀ. ਏ. ਏ. ਦੇ ਮੁੱਦੇ 'ਤੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।