ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਸੰਗਤਾਂ ਵੱਲੋਂ ਸਰਹੱਦ ’ਤੇ ਅਰਦਾਸ

Tuesday, Apr 23, 2024 - 06:24 PM (IST)

ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਸੰਗਤਾਂ ਵੱਲੋਂ ਸਰਹੱਦ ’ਤੇ ਅਰਦਾਸ

ਅੰਮ੍ਰਿਤਸਰ (ਦਲਜੀਤ)- ਕਰਤਾਰਪੁਰ ਕੌਰੀਡੋਰ ਫਾਊਂਡੇਸ਼ਨ ਜਥੇਬੰਦੀ ਵਲੋਂ ਦਰਸ਼ਨ ਸਥਾਨ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਬਿਨ੍ਹਾਂ ਪਾਸਪੋਰਟ ਅਤੇ ਬਿਨਾਂ ਫੀਸ ਦੇ ਦਰਸ਼ਨਾਂ ਲਈ ਅਰਦਾਸ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਡਾ. ਬਲਬੀਰ ਸਿੰਘ ਢੀਂਗਰਾ ਵਲੋਂ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸ ’ਤੇ ਚਾਨਣਾ ਪਾਇਆ ਗਿਆ, ਜਿਸ ਦੌਰਾਨ ਫਾਊਂਡੇਸ਼ਨ ਦੇ ਨਵੇਂ ਬਣੇ ਮੁੱਖੀ ਜਥੇਦਾਰ ਗੁਰਮੇਜ ਸਿੰਘ ਉਬੋਕੇ ਵਲੋਂ ਦੂਰੋਂ ਨੇੜਿਓਂ ਚੱਲ ਕੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ- ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ 'ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਅਰਦਾਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਜਿੰਨਾ ਚਿਰ ਸਰਕਾਰ ਵਲੋਂ ਸਾਡੀਆਂ ਮੁੱਖ ਦੋ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ ਉਦੋਂ ਤੱਕ ਜਥੇਬੰਦੀ ਵੱਲੋਂ ਹਰ ਪੁੰਨਿਆ ਦੇ ਦਿਹਾੜੇ ਮੌਕੇ ਮਹੀਨਾਵਾਰੀ ਅਰਦਾਸ ਨੂੰ ਜਾਰੀ ਰੱਖਿਆ ਜਾਵੇਗਾ। ਸਰਕਾਰ ਪਾਸਪੋਰਟ ਅਤੇ ਫੀਸ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਖੇਚਲ ਕਰੇ ਅਤੇ ਯਾਤਰਾ ਦੀ ਪ੍ਰਕਿਰਿਆ ਨੂੰ ਸਰਲ ਬਣਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਸਕਣ।

ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਇਸ ਮੌਕੇ ਜਥੇਦਾਰ ਰਘਬੀਰ ਸਿੰਘ, ਸੁਲੱਖਣ ਸਿੰਘ ਸੰਗਤਪੁਰਾ, ਜਥੇਦਾਰ ਸੁਖਦੇਵ ਸਿੰਘ, ਜਥੇਦਾਰ ਜੋਗਿੰਦਰ ਸਿੰਘ ਪੰਡੋਰੀ ਵੜੈਚ, ਸਕੱਤਰ ਜਨਕ ਰਾਜ ਸਿੰਘ, ਜਰਨਲ ਸਕੱਤਰ ਡਾ. ਬਲਬੀਰ ਸਿੰਘ ਢੀਂਗਰਾ, ਗੁਰਬੀਰ ਸਿੰਘ ਸੱਗੂ, ਨਵਬੀਰ ਸਿੰਘ ਸੱਗੂ, ਅਮਰਦੀਪ ਸਿੰਘ ਖੈਹਰਾ, ਜਸਪ੍ਰੀਤ ਕੌਰ, ਪਰਮਿੰਦਰ ਕੌਰ, ਸਹਾਇਕ ਰਜਿੰਦਰ ਸਿੰਘ ਪੰਡੋਰੀ ਵੜੈਚ ਅਤੇ ਬੇਅੰਤ ਹੋਰ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News