ਫੌਜ ’ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 29 ਸਤੰਬਰ ਤੋਂ ਹੋਵੇਗਾ ਸ਼ੁਰੂ
Thursday, Sep 25, 2025 - 11:11 AM (IST)

ਤਰਨਤਾਰਨ (ਰਾਜੂ)- ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾਇਰ) ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨਤਾਰਨ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐਫ, ਆਈ. ਟੀ. ਬੀ. ਪੀ, ਸੀ. ਆਰ. ਪੀ. ਐੱਫ., ਸੀ. ਆਈ. ਐੱਸ. ਐੱਫ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 29 ਸਤੰਬਰ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100% ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ। ਇਹ ਕੋਰਸ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨਤਾਰਨ (ਨੇੜੇ ਪੁਲਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 01852-292565, 77995-67940, 7009103383 ਅਤੇ 62802-84812 ’ਤੇ ਸੰਪਰਕ ਕਰ ਸਕਦੇ ਹੋ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8