ਗੁ: ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਕੀਮਤੀ ਗਮਲੇ ਭੇਟਾ ਕੀਤੇ ਗਏ
Thursday, Mar 27, 2025 - 06:34 PM (IST)

ਤਰਨਤਾਰਨ (ਰਮਨ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਮਾਝੇ ਦੇ ਪਵਿੱਤਰ ਸ਼ਹਿਰ ਸ੍ਰੀ ਤਰਨਤਾਰਨ ਸਾਹਿਬ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਅੰਮ੍ਰਿਤ ਵੇਲੇ ਸੇਵਾ ਕਰਨ ਵਾਲੀਆਂ ਸੰਗਤਾਂ ਵੱਲੋਂ 56 ਨਗ ਕੀਮਤੀ ਗਮਲਿਆਂ ਦੀ ਸੇਵਾ ਕਰਵਾਈ ਗਈ ਹੈ।
ਗਮਲੇ ਭੇਟਾ ਕਰਨ ਸਮੇਂ ਬਾਬਾ ਜੋਗਾ ਸਿੰਘ, ਭਾਈ ਗੁਰਦਿਆਲ ਸਿੰਘ ਜੀ ਅਤੇ ਸਮੂਹ ਸੰਗਤਾਂ ਉਚੇਚੇ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਧਰਵਿੰਦਰ ਸਿੰਘ ਮਾਣੋਚਾਹਲ ਮੈਨੇਜਰ ਦੇ ਨਾਲ ਅੰਗਰੇਜ ਸਿੰਘ ਮੀਤ ਮੈਨੇਜਰ ਅਤੇ ਸਮੂਹ ਸਟਾਫ ਹਾਜ਼ਰ ਸੀ।