ਐਮਰਜੈਂਸੀ ਵਿਭਾਗ ’ਚ ਪਰਚੀ ਕਾਊਂਟਰ ਨਾ ਹੋਣ ਕਾਰਨ ਗਰਭਵਤੀ ਔਰਤਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ
Friday, Feb 24, 2023 - 10:37 AM (IST)
ਤਰਨਤਾਰਨ (ਰਮਨ)- ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ’ਚ ਗਰਭਵਤੀ ਔਰਤਾਂ ਨੂੰ ਬਲੱਡ ਬੈਂਕ ਅੰਦਰ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਪੁੱਜਣ ਦੌਰਾਨ ਐਮਰਜੈਂਸੀ ਵਾਰਡ ’ਚ ਪਰਚੀ ਕਾਊਂਟਰ ਨਾ ਮੌਜੂਦ ਹੋਣ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਗਰਭਵਤੀ ਔਰਤਾਂ ਨੇ ਜ਼ਿਲ੍ਹੇ ਦੇ ਸਿਵਲ ਸਰਜਨ ਪਾਸੋਂ ਐਮਰਜੈਂਸੀ ਵਾਰਡ ਅੰਦਰ 24 ਘੰਟੇ ਪਰਚੀ ਕਾਊਂਟਰ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ
ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਗਰਭਵਤੀ ਔਰਤ ਮਨਜੀਤ ਕੌਰ ਦੇ ਸਰੀਰ ਵਿਚ ਖੂਨ ਦੀ ਘਾਟ ਕਾਫ਼ੀ ਜ਼ਿਆਦਾ ਹੋਣ ਕਾਰਨ ਡਾਕਟਰ ਨੇ ਖੂਨ ਚੜ੍ਹਾਉਣ ਦੀ ਸਲਾਹ ਦਿੱਤੀ ਸੀ। ਜਿਸ ਦੌਰਾਨ ਜਦੋਂ ਉਹ ਬਲੱਡ ਬੈਂਕ ਵਿਚ ਖੂਨ ਲੈਣ ਲਈ ਪੁੱਜੇ ਤਾਂ ਸਟਾਫ਼ ਨੇ ਉਨ੍ਹਾਂ ਨੂੰ ਹਸਪਤਾਲ ਤੋਂ ਪਰਚੀ ਕਟਵਾਉਣ ਲਈ ਕਹਿ ਦਿੱਤਾ, ਜਿਸ ਤੋਂ ਬਾਅਦ ਉਹ ਸਰਕਾਰੀ ਹਸਪਤਾਲ ਦੇ ਕਾਊਂਟਰ ਤੱਕ ਬੜੀ ਮੁਸ਼ਕਿਲ ਨਾਲ ਆਪਣੀ ਪਤਨੀ ਨੂੰ ਨਾਲ ਲੈ ਕੇ ਪੁੱਜਿਆ। ਬਲਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਐਮਰਜੈਂਸੀ ਵਾਰਡ ’ਚ ਪਰਚੀ ਕਾਊਂਟਰ ਨਾ ਹੋਣ ਕਾਰਨ ਉਨ੍ਹਾਂ ਦੀ ਤਰ੍ਹਾਂ ਹੋਰ ਵੀ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਵਾਰਡ ’ਚ ਪਰਚੀ ਕਾਊਂਟਰ 24 ਘੰਟੇ ਲਈ ਖੁੱਲ੍ਹਾ ਰੱਖਣਾ ਚਾਹੀਦਾ ਹੈ ਤਾਂ ਜੋ ਗਰਭਵਤੀ ਔਰਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਬਾਬਤ ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਇਸ ਬਾਬਤ ਸੀਨੀਅਰ ਮੈਡੀਕਲ ਅਫ਼ਸਰ ਨਾਲ ਗੱਲਬਾਤ ਕਰਦੇ ਹੋਏ ਗਰਭਵਤੀ ਔਰਤਾਂ ਦੀ ਇਸ ਮੁਸ਼ਕਿਲ ਨੂੰ ਜਲਦ ਹੱਲ ਕਰਵਾਉਣਗੇ।
ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।