ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਤਿਆਰੀਆਂ ਸ਼ੁਰੂ: ਭਾਈ ਰਾਮ ਸਿੰਘ

02/04/2023 6:26:07 PM

ਅੰਮ੍ਰਿਤਸਰ (ਸਰਬਜੀਤ)- ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਰਾਮਗੜੀਆ ਭਾਈਚਾਰੇ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ ਹਨ। ਇਹ ਸ਼ਤਾਬਦੀ ਮਈ 2023 ਵਿਚ ਮਨਾਈ ਜਾਣੀ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।

ਇਹ ਵੀ ਪੜ੍ਹੋ- SGPC ਨੇ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਚੁੱਕਿਆ ਸ਼ਲਾਘਾਯੋਗ ਕਦਮ, PM ਮੋਦੀ ਨੂੰ ਲਿਖੀ ਚਿੱਠੀ

ਇਸ ਸਬੰਧ ਵਿਚ ਰੂਪ-ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਆਰੰਭਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਇਹ ਸ਼ਤਾਬਦੀ ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾਵੇਗੀ। ਉਚੇਚੇ ਸਮਾਗਮਾਂ ਦੀ ਵਿਉਂਤਬੰਦੀ ਲਈ 11 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਮਗੜੀਆ ਭਾਈਚਾਰੇ ਦੇ ਆਗੂਆਂ ਵੱਲੋਂ ਮੀਟਿੰਗ ਰੱਖੀ ਗਈ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਭਾਈ ਰਾਮ ਸਿੰਘ ਨੇ ਕਿਹਾ ਕਿ ਰਾਮਗੜੀਆ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਉਹ ਸਿੱਖ ਜਰਨੈਲ ਸੀ, ਜਿਸ ਨੇ ਮੁਗਲ ਬਾਦਸ਼ਾਹ ਦਾ ਦਿੱਲੀ ਤਖ਼ਤ ਪੁੱਟ ਕੇ ਸ੍ਰੀ ਅੰਮ੍ਰਿਤਸਰ ਲਿਆਂਦਾ ਸੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਬੁੰਗਾ ਰਾਮਗੜੀਆ ਅੰਦਰ ਦਿੱਲੀ ਦੇ ਹੁਕਮਰਾਨਾਂ ਦਾ ਪੁੱਟ ਕੇ ਲਿਆਂਦਾ ਗਿਆ ਤਖ਼ਤ ਅਤੇ ਪਿਲਰ ਮੌਜੂਦ ਹਨ। ਉਨ੍ਹਾਂ ਆਖਿਆ ਕਿ 18ਵੀਂ ਸਦੀ ਅੰਦਰ ਸਰਦਾਰ ਜੱਸਾ ਸਿੰਘ ਵੱਲੋਂ ਕੀਤੀ ਗਈ ਦਿੱਲੀ ਫ਼ਤਿਹ ਸਿੱਖ ਇਤਿਹਾਸ ਦਾ ਗੌਰਵਸ਼ਾਲੀ ਪੰਨਾ ਹੈ, ਜੋ ਸਿੱਖ ਕੌਮ ਲਈ ਫ਼ਖ਼ਰ ਵਾਲੀ ਗੱਲ ਹੈ। 12 ਮਿਸਲਾਂ ਵਿੱਚੋਂ ਇੱਕ ਸ਼ਕਤੀਸ਼ਾਲੀ ਮਿਸਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਅਗਵਾਈ ਵਿਚ ਚੱਲਦੀ ਸੀ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News